ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਸਦਨ 'ਚ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਬਿੱਲਾਂ ਨੂੰ ਪੰਜਾਬ 'ਚ ਰੱਦ ਕਰਨ 'ਤੇ ਚਰਚਾ ਹੋਵੇਗੀ। ਕੈਪਟਨ ਨੇ ਕਿਹਾ ਹੰਗਾਮੀ ਹਾਲਤ 'ਚ ਸੈਸ਼ਨ 'ਚ ਬਿੱਲ ਲਿਆਉਣ 'ਚ ਦੇਰੀ ਹੋਈ। ਮੁੱਖ ਮੰਤਰੀ ਸਰਕਾਰੀ ਪ੍ਰਸਤਾਵ ਪੇਸ਼ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕੋਸਿਆ।


ਉਧਰ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਵਿਧਾ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਬਿੱਲ ਦੀ ਕਾਪੀ ਨਾ ਮਿਲਣ 'ਤੇ ਨਾਰਾਜ਼ਗੀ ਜਤਾਈ। 'ਆਪ' ਵਿਧਾਇਕਾਂ ਨੇ ਪੂਰੀ ਰਾਤ ਵਿਧਾਨ ਸਭਾ ਦੇ ਬਾਹਰ ਹੀ ਗੁਜਾਰੀ ਹੈ। ਉਨ੍ਹਾਂ ਕਿਹਾ ਕਿ ਆਖਰ ਕੈਪਟਨ ਅਮਰਿੰਦਰ ਸਿੰਘ ਨੂੰ ਕਿਸ ਗੱਲ ਦਾ ਡਰ ਹੈ। ਉਨ੍ਹਾਂ ਕਿਹਾ ਜਦੋਂ ਤਕ ਬਿੱਲ ਦੀ ਕਾਪੀ ਵਿਧਾਇਕਾਂ ਨੂੰ ਪਹਿਲਾਂ ਨਹੀਂ ਮਿਲ ਜਾਂਦੀ ਉਦੋਂ ਤਕ ਉਹ ਉਸ ਦੀ ਤਿਆਰੀ ਕਿਵੇਂ ਕਰ ਸਕਦੇ ਹਨ।


ਪਹਿਲੇ ਦਿਨ ਵਾਂਗ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ