ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਸੂਬੇ ਦੇ ਕਿਸਾਨਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਤੋਂ ਬੰਧੂਆ ਮਜਦੂਰੀ ਕਰਾਉਣ ਦੇ ਗਲਤ ਦੋਸ਼ ਲਗਾਉਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ।


ਕੈਪਟਨ ਨੇ ਇਸ ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਇਕ ਹੋਰ ਸਾਜਿਸ਼ ਕਰਾਰ ਦਿੱਤਾ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੱਤਾਧਾਰੀ ਬੀਜੇਪੀ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰੇ ਕਿਸਾਨਾਂ ਨੂੰ ਅੱਤਵਾਦੀ, ਨਕਸਲੀ, ਗੁੰਡੇ ਆਦਿ ਦੇ ਨਾਮ ਨਾਲ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 


ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ 17 ਮਾਰਚ ਦੇ ਪੱਤਰ ਨੂੰ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਪਸ਼ਟ ਤੌਰ 'ਤੇ ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨਾ ਸੀ। ਅਤੇ ਰਾਜ 'ਚ ਕਾਂਗਰਸ ਦੀ ਸਰਕਾਰ ਦੀ ਨਿਖੇਧੀ ਕਰਨਾ ਹੈ।


ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਹੋਰ ਵੀ ਸਪੱਸ਼ਟ ਹੁੰਦਾ ਹੈ ਕਿ “ਕੁਝ ਪ੍ਰਮੁੱਖ ਅਖਬਾਰਾਂ ਅਤੇ ਮੀਡੀਆ ਘਰਾਣਿਆਂ ਨੂੰ ਗ੍ਰਹਿ ਮੰਤਰਾਲੇ ਦੇ ਪੱਤਰਾਂ ਦੀ ਚੋਣਵੀਂ ਲੀਕਿੰਗ ਰਾਜ ਸਰਕਾਰ ਵੱਲੋਂ ਢੁਕਵੇਂ ਜਵਾਬ ਦੀ ਉਡੀਕ ਕੀਤੇ ਬਿਨਾਂ ਕੀਤੀ ਗਈ ਹੈ।”


ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਪੁਲਿਸ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਵਚਨਬੱਧ ਹੈ। ਹਰ ਕੇਸ ਵਿੱਚ ਪਹਿਲਾਂ ਹੀ ਢੁਕਵੀਂ ਕਾਰਵਾਈ ਆਰੰਭੀ ਜਾ ਚੁੱਕੀ ਹੈ ਅਤੇ ਜ਼ਿਆਦਾਤਰ ਵਿਅਕਤੀ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ। ਜੇਕਰ ਕਿਸੇ ਵੀ ਪੜਾਅ 'ਤੇ ਕੁਝ ਵੀ ਧਿਆਨ 'ਚ ਆਉਂਦਾ ਹੈ ਤਾਂ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।



 




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin

 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904