(Source: ECI/ABP News)
ਕੈਪਟਨ ਨੇ ਕਿਹਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤਕ ਲੜਾਂਗੇ, ਖੇਤੀ ਬਿੱਲਾਂ ਖਿਲਾਫ ਕਰਨਗੇ ਅਦਾਲਤ ਦਾ ਰੁਖ਼
ਕੈਪਟਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬੀਜੇਪੀ ਵੱਲੋਂ ਮਹੱਤਵਪੂਰਨ ਗਰਦਾਨਿਆਂ ਗਿਆ ਇਹ ਪਲ ਕਿਸਾਨੀ ਲਈ ਮੌਤ ਸਿੱਧ ਹੋਵੇਗਾ। ਜਿਸ ਨਾਲ ਦੇਸ਼ ਦੀ ਅਨਾਜ ਸੁਰੱਖਿਆ ਨੂੰ ਵੀ ਭਾਰੀ ਖ਼ਤਰਾ ਹੋਵੇਗਾ।
![ਕੈਪਟਨ ਨੇ ਕਿਹਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤਕ ਲੜਾਂਗੇ, ਖੇਤੀ ਬਿੱਲਾਂ ਖਿਲਾਫ ਕਰਨਗੇ ਅਦਾਲਤ ਦਾ ਰੁਖ਼ Captain Amarinder said go to court against agriculture bills ਕੈਪਟਨ ਨੇ ਕਿਹਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤਕ ਲੜਾਂਗੇ, ਖੇਤੀ ਬਿੱਲਾਂ ਖਿਲਾਫ ਕਰਨਗੇ ਅਦਾਲਤ ਦਾ ਰੁਖ਼](https://static.abplive.com/wp-content/uploads/sites/5/2020/03/05015925/Captain-saab-debt.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ ਲਿਆ ਹੈ। ਕੈਪਟਨ ਨੇ ਐਤਵਾਰ ਐਲਾਨ ਕੀਤਾ ਕਿ ਉਹ ਇਨ੍ਹਾਂ ਬਿੱਲਾਂ ਖਿਲਾਫ ਅਦਾਲਤ ਦਾ ਰੁਖ ਕਰਨਗੇ।
ਕੈਪਟਨ ਨੇ ਕਿਹਾ ਕਿ,''ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜਾਂਗੇ। ਇਹ ਬਿੱਲ ਜਿਵੇ ਹੀ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਨ ਉਪਰੰਤ ਕਾਨੂੰਨ ਬਣਦੇ ਹਨ ਤਾਂ ਅਸੀਂ ਅਦਾਲਤਾਂ ਦਾ ਬੂਹਾ ਵੀ ਖੜਕਾਵਾਂਗੇ। ਕੈਪਟਨ ਨੇ ਐਲਾਨ ਕੀਤਾ ਕਿ, 'ਅਸੀਂ ਕਿਸਾਨਾਂ ਨਾਲ ਖੜੇ ਹਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਜੋ ਵੀ ਕਰਨਾ ਪਿਆ, ਉਹ ਕਰਾਂਗੇ।' ਉਨ੍ਹਾਂ ਮੋਦੀ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਅੱਗੇ ਵੇਚ ਦੇਣ ਲਈ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ 'ਬੀਜੇਪੀ ਤੇ ਅਤੇ ਉਸ ਦੇ ਭਾਈਵਾਲ ਖਾਸ ਤੌਰ 'ਤੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕਰਦੇ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਕਿੰਨਾ ਨੁਕਸਾਨ ਹੋਵੇਗਾ।'
ਕੈਪਟਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬੀਜੇਪੀ ਵੱਲੋਂ ਮਹੱਤਵਪੂਰਨ ਗਰਦਾਨਿਆਂ ਗਿਆ ਇਹ ਪਲ ਕਿਸਾਨੀ ਲਈ ਮੌਤ ਸਿੱਧ ਹੋਵੇਗਾ। ਜਿਸ ਨਾਲ ਦੇਸ਼ ਦੀ ਅਨਾਜ ਸੁਰੱਖਿਆ ਨੂੰ ਵੀ ਭਾਰੀ ਖ਼ਤਰਾ ਹੋਵੇਗਾ।
ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ
ਕੈਪਟਨ ਨੇ ਕਿਹਾ ਇਨ੍ਹਾਂ ਬਿੱਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਕਾਇਮ ਰੱਖੇ ਜਾਣ ਸਬੰਧੀ ਕੋਈ ਜ਼ਿਕਰ ਨਾ ਹੋਣ ਵੱਲ ਇਸ਼ਾਰਾ ਕਰਦਿਆਂ ਕੈਪਟਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਸਰਕਾਰ ਨੇ ਆਪਣੀ ਭੈੜੀ ਮਨਸ਼ਾ ਜਗ ਜ਼ਾਹਰ ਕਰ ਦਿੱਤੀ ਹੈ। ਕੈਪਟਨ ਨੇ ਮੋਦੀ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਜੇਕਰ ਜੀ.ਐਸ.ਟੀ. ਸਾਫ਼ ਤੌਰ 'ਤੇ ਪ੍ਰਭਾਸ਼ਿਤ ਪ੍ਰਾਵਧਾਨਾਂ ਦੀ ਵੀ ਕੇਂਦਰ ਸਰਕਾਰ ਪਾਲਣਾ ਨਹੀਂ ਕਰਦੀ ਤਾਂ ਫਿਰ ਐਮ.ਐਸ.ਪੀ. ਬਾਰੇ ਉਸ ਵੱਲੋਂ ਦਿੱਤੇ ਗਏ ਜ਼ੁਬਾਨੀ ਭਰੋਸਿਆਂ 'ਤੇ ਕਿਵੇਂ ਯਕੀਨ ਕੀਤਾ ਜਾ ਸਕਦਾ ਹੈ?
ਬੈਂਸ ਦਾ ਤਨਜ: 'ਬਾਦਲ ਪਰਿਵਾਰ ਗੁਰੂ ਗ੍ਰੰਥ ਸਾਹਿਬ ਦਾ ਨਹੀਂ ਬਣਿਆ, ਕਿਸਾਨਾਂ ਦਾ ਕਿਵੇਂ ਬਣੂ'
ਕੈਪਟਨ ਨੇ ਸਵਾਲੀਆ ਲਹਿਜ਼ੇ 'ਚ ਪੁੱਛਿਆ ਕਿ, 'ਜੇਕਰ ਇਹ ਬਿੱਲ ਵਾਕਿਆ ਹੀ ਕਿਸਾਨਾਂ ਦੇ ਹਿੱਤ ਵਿੱਚ ਹਨ ਤਾਂ ਫਿਰ ਕਿਸਾਨ ਸੜਕਾਂ 'ਤੇ ਮੁਜ਼ਾਹਰੇ ਕਿਉਂ ਕਰ ਰਹੇ ਹਨ?' ਉਨ੍ਹਾਂ ਕਿਹਾ ਕਿ ਕਿਸਾਨ ਕੋਈ ਮੂਰਖ ਨਹੀਂ ਹਨ। ਜੇਕਰ ਇਹ ਬਿੱਲ ਉਨ੍ਹਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਨਾ ਲਗਦੇ ਹੁੰਦੇ ਤਾਂ ਉਹ ਮਹਾਂਮਾਰੀ ਦੇ ਬਾਵਜੂਦ ਦਿੱਲੀ ਵੱਲ ਚਾਲੇ ਨਾ ਪਾਉਂਦੇ।'
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਹਰੇਕ ਪ੍ਰਬੰਧ ਖਾਸ ਤੌਰ 'ਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ। ਜਿੰਨ੍ਹਾਂ ਦੀ ਗਿਣਤੀ ਲੱਖਾਂ ਵਿੱਚ ਹੈ।
ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)