ਕਾਂਗਰਸ 'ਚ ਬਗਾਵਤ ਮਗਰੋਂ ਕੈਪਟਨ ਦਾ ਵੱਡਾ ਐਲਾਨ
ਪਾਰਟੀ ਅੰਦਰ ਹੀ ਵਧਦੀ ਬਗਾਵਤ ਨੂੰ ਵੇਖਦਿਆਂ ਕੈਪਟਨ ਨੇ ਕਿਹਾ ਕਿ ਸ਼ਰਾਬ ਮਾਫ਼ੀਆ ’ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਭਾਵੇਂ ਉਹ ਕੋਈ ਵੱਡਾ ਅਧਿਕਾਰੀ ਹੋਵੇ ਜਾਂ ਸਿਆਸੀ ਲੀਡਰ। ਕੈਪਟਨ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੱਤਾ ਤੇ ਕਿਹਾ ਕਿ ਜ਼ਹਿਰ ਵੰਡਣ ਵਾਲੇ ਬਚ ਨਹੀਂ ਸਕਣਗੇ।
ਰਮਨਦੀਪ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੇ ਹੀ ਲੀਡਰਾਂ ਵੱਲੋਂ ਲੱਗ ਰਹੇ ਇਲਜ਼ਾਮਾਂ ਨੂੰ ਵਿਰ੍ਹਾਮ ਲਾਉਣ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਹ ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਕੇ ਦਮ ਲੈਣਗੇ। ਯਾਗ ਰਹੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪੇ ਜਾਣ ਮਗਰੋਂ ਕਾਂਗਰਸ ਵਿੱਚ ਖਾਨਾਜੰਗੀ ਸ਼ੁਰੂ ਹੋ ਗਈ ਹੈ।
ਪਾਰਟੀ ਅੰਦਰ ਹੀ ਵਧਦੀ ਬਗਾਵਤ ਨੂੰ ਵੇਖਦਿਆਂ ਕੈਪਟਨ ਨੇ ਕਿਹਾ ਕਿ ਸ਼ਰਾਬ ਮਾਫ਼ੀਆ ’ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਭਾਵੇਂ ਉਹ ਕੋਈ ਵੱਡਾ ਅਧਿਕਾਰੀ ਹੋਵੇ ਜਾਂ ਸਿਆਸੀ ਲੀਡਰ। ਕੈਪਟਨ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੱਤਾ ਤੇ ਕਿਹਾ ਕਿ ਜ਼ਹਿਰ ਵੰਡਣ ਵਾਲੇ ਬਚ ਨਹੀਂ ਸਕਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੀ ਪੁਲਿਸ ਫੋਰਸ ਸ਼ਰਾਬ ਮਾਫ਼ੀਆ ’ਤੇ ਕਾਰਵਾਈ ਲਈ ਲਗਾ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਅਸਲ ਵਿੱਚ ਜਦੋਂ ਪੁਲਿਸ ਪੂਰੀ ਤਰ੍ਹਾਂ ਕੋਵਿਡ-19 ਖ਼ਿਲਾਫ਼ ਡਟੀ ਹੋਈ ਸੀ ਤਾਂ ਇਸ ਦਾ ਨਜਾਇਜ਼ ਫਾਇਦਾ ਗ਼ੈਰ-ਸਮਾਜੀ ਤੱਤਾਂ ਨੇ ਚੁੱਕਿਆ।
ਕਾਂਗਰਸ 'ਚ ਛਿੜੀ ਘਰੇਲੂ ਜੰਗ, ਸੋਨੀਆ ਕੋਲ ਪਹੁੰਚਿਆ ਮਾਮਲਾ, ਵੱਡੇ ਧਮਾਕੇ ਦੇ ਆਸਾਰ
ਕੈਪਟਨ ਨੇ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੇ ਸੂਬਿਆਂ ਅਸਾਮ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵੀ ਅਜਿਹੇ ਦੁਖਾਂਤ ਵਾਪਰ ਚੁੱਕੇ ਸਨ ਅਤੇ ਇਨ੍ਹਾਂ ਵਿੱਚ ਕ੍ਰਮਵਾਰ 168, 97 ਤੇ 30 ਜਾਨਾਂ ਗਈਆਂ ਸਨ। ਪੱਛਮੀ ਬੰਗਾਲ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 167 ਮੌਤਾਂ ਹੋਈਆਂ ਸੀ।
ਸ਼ਮਸ਼ੇਰ ਦੂਲੋ ਦਾ ਸੁਨੀਲ ਜਾਖੜ ਨੂੰ ਕਰਾਰਾ ਜਵਾਬ, ਉਠਾਏ ਵੱਡੇ ਸਵਾਲ
ਕੈਪਟਨ ਨੇ ਵਿਰੋਧੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵੱਲੋਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਜ਼ਹਿਰੀਲੀ ਸ਼ਰਾਬ ਖ਼ਿਲਾਫ਼ ਧਰਨੇ ਦੇਣ ਨਾਲ ਪੀੜਤ ਪਰਿਵਾਰਾਂ ਤੇ ਮਾਫ਼ੀਆ ਖ਼ਿਲਾਫ਼ ਲੜਾਈ ’ਚ ਮਦਦ ਹੋ ਸਕੇਗੀ?
ਕੈਪਟਨ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਜਦੋਂ ਵਿਰੋਧੀ ਧਿਰਾਂ ਸਮੇਤ ਕੈਪਟਨ ਦੀ ਆਪਣੀ ਹੀ ਪਾਰਟੀ ਦੇ ਲੀਡਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਸਥਿਤੀ ਨੂੰ ਕਾਬੂ 'ਚ ਕਰਨਾ ਚਾਹ ਰਹੇ ਹਨ ਪਰ ਇਸ ਵੇਲੇ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਪੂਰੀ ਤਰ੍ਹਾਂ ਭਖ ਚੁੱਕਾ ਹੈ।
ਮੌਸਮ ਦੀ ਖਰਾਬੀ ਕਾਰਨ ਮੋਦੀ ਦੇ ਅਯੋਧਿਆ ਪਹੁੰਚਣ ਦੀ ਬਦਲੀ ਰਣਨੀਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ