ਨਵੀਂ ਦਿੱਲੀ: ਕਿਸਾਨਾਂ ਦੇ ਪ੍ਰਦਰਸ਼ਨ ਦੇ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਵਾਰ-ਪਲਟਵਾਰ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੀਐਮਓ ਨੇ ਕਿਹਾ, ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਆਸਤ ਕਰਨ ਲਈ ਕੇਜਰੀਵਾਲ ਦੀ ਨਿੰਦਾ ਕੀਤੀ। ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ 'ਚ ਅਸਫਲਤਾ ਲੁਕਾਉਣ ਲਈ ਦੋਹਰਾ ਰਵੱਈਆ ਅਪਣਾਇਆ ਹੈ।

Continues below advertisement


ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪੱਤਰਕਾਰ ਸੰਮੇਲਨ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਸੀ ਉਹ ਦਿੱਲੀ 'ਚ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਜਾਣ ਦਾ ਇਲਜ਼ਾਮ ਉਨ੍ਹਾਂ 'ਤੇ ਲਾਕੇ ਬੀਜੇਪੀ ਦੀ ਬੋਲੀ ਬੋਲ ਰਹੇ ਹਨ।


ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ 'ਤੇ ਗੰਦੀ ਸਿਆਸਤ ਕਰਨ ਦਾ ਇਲਜ਼ਾਮ ਲਾਇਆ ਤੇ ਕਿਹਾ ਕਿ ਉਨ੍ਹਾਂ ਤੇ ਝੂਠੇ ਇਲਜ਼ਾਮ ਲਾ ਰਹੇ ਹਨ। ਕੇਜਰੀਵਾਲ ਨੇ ਕਿਹਾ, 'ਕੈਪਟਨ ਸਾਹਬ ਕੀ ਤੁਸੀਂ ਮੇਰੇ ਖਿਲਾਫ ਇਲਜ਼ਾਮ ਲਾ ਰਹੇ ਹੋ ਤੇ ਬੀਜੇਪੀ ਦੀ ਬੋਲੀ ਬੋਲ ਰਹੇ ਹੋ। ਕੀ ਤੁਹਾਡੇ ਪਰਿਵਾਰ ਦੇ ਮੈਂਬਰਾਂ ਤੇ ਈਡੀ ਦੇ ਮਾਮਲਿਆਂ ਦਾ ਦਬਾਅ ਹੈ ਤੇ ਨੋਟਿਸ ਭੇਜੇ ਜਾ ਰਹੇ ਹਨ?'


ਕਿਸਾਨ ਜਥੇਬੰਦੀਆਂ ਤੋਂ ਪਹਿਲਾਂ ਕੈਪਟਨ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ


ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਦੇਸ਼ ਵਿਚ ਲਾਗੂ ਹੋਏ ਹਨ ਤੇ ਸੂਬਾ ਸਰਕਾਰਾਂ ਉਨ੍ਹਾਂ ਨੂੰ ਰੋਕ ਨਹੀਂ ਸਕਦੀਆਂ। ਦਿੱਲੀ ਸਰਕਾਰ 'ਚ ਤਿੰਨਾਂ 'ਚੋਂ ਇਕ ਕਾਨੂੰਨ ਦਾ ਨੋਟੀਫਿਕੇਸ਼ਨ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਮੇਰੇ ਤੇ ਤਿੰਨ ਕਾਲੇ ਕਾਲੇ ਕਾਨੂੰਨ ਪਾਸ ਕਰਨ ਦਾ ਇਲਜ਼ਾਮ ਲਾਇਆ ਹੈ। ਉਹ ਸੰਕਟ ਦੇ ਇਸ ਸਮੇਂ ਘਟੀਆ ਸਿਆਸਤ ਕਿਵੇਂ ਕਰ ਸਕਦੇ ਹਨ।


ਕੇਜਰੀਵਾਲ ਨੇ ਕਿਹਾ ਕੈਪਟਨ ਕੋਲ ਖੇਤੀ ਕਾਨੂੰਨ ਰੋਕਣ ਦੇ ਕਈ ਮੌਕੇ ਸਨ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਕੇਜਰੀਵਾਲ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਤੇ ਉਨ੍ਹਾਂ ਦੀਆਂ ਫਸਲਾਂ ਦੇ ਐਮਐਸਪੀ ਦੀ ਗਾਰੰਟੀ ਦੇਣ ਦੀ ਅਪੀਲ ਕੀਤੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ