ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਛਿੜਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਤੇ ਹਰਿਆਣਆਾ ਦੇ ਮੁੱਖ ਮੰਤਰੀ ਵਿਚਾਲੇ ਜ਼ੁਬਾਨੀ ਜੰਗ ਜਾਰੀ ਹੈ। ਦੋਵੇਂ ਮੁੱਖ ਮੰਤਰੀ ਲਗਾਤਾਰ ਇਕ ਦੂਜੇ 'ਤੇ ਇਲਜ਼ਾਮ ਮੜ੍ਹ ਰਹੇ ਹਨ। ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਿੱਜੀ ਸੈਕਰੇਟਰੀ ਅਭਿਮੰਨਿਊ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਕਾਲਸ ਦੀ ਲਿਸਟ ਜਾਰੀ ਕੀਤੀ ਹੈ ਜੋ ਖੱਟਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੀਆਂ ਗਈਆਂ।


ਇਕ ਹੋਰ ਟਵੀਟ 'ਚ ਉਨ੍ਹਾਂ ਕਿਹਾ ਕਿ ਸਰ ਅਜਿਹਾ ਲੱਗਦਾ ਹੈ ਕਿ ਤੁਹਾਡੇ ਨਿੱਜੀ ਸਟਾਫ ਨੇ ਦੂਜੇ ਮੁੱਖ ਮੰਤਰੀ ਵੱਲੋਂ ਕੀਤੀਆਂ ਗਈਆਂ ਫੋਨ ਕਾਲਾਂ ਬਾਰੇ ਨਹੀਂ ਦੱਸਿਆ। ਜ਼ਿਕਰਯੋਗ ਹੈ ਕਿ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਇਲਜ਼ਾਮ ਲਾਇਆ ਸੀ ਕਿ ਉਹ ਅਮਰਿੰਦਰ ਸਿੰਘ ਨਾਲ ਕਿਸਾਨਾਂ ਦੇ ਮੁੱਦੇ 'ਤੇ ਗੱਲ ਕਰਨਾ ਚਾਹੁੰਦੇ ਸਨ। ਪਰ ਤਿੰਨ ਦਿਨ ਤਕ ਉਨ੍ਹਾਂ ਦੇ ਦਫ਼ਤਰ 'ਚ ਕਾਲ ਕਰਨ ਦੇ ਬਾਵਜੂਦ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਪਹਿਲਾਂ ਵੀ ਖੱਟਰ ਨੇ ਇਲਜ਼ਾਮ ਲਾਇਆ ਸੀ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਟਵੀਟ ਕਰ ਰਹੇ ਹਨ ਤੇ ਮੁੱਦੇ 'ਤੇ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਚ ਰਹੇ ਹਨ।


ਕੇਂਦਰ ਦੇ ਰਵੱਈਏ 'ਚ ਆਈ ਨਰਮੀ, ਅਮਿਤ ਸ਼ਾਹ ਦਾ ਵੱਡਾ ਐਲਾਨ, ਸਰਕਾਰ ਕਿਸਾਨਾਂ ਦੀਆਂ ਮੰਗਾਂ ਤੇ ਚਰਚਾ ਲਈ ਤਿਆਰ


ਖੱਟਰ ਦੇ ਇਨ੍ਹਾਂ ਇਲਜ਼ਾਮਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਖੰਡਨ ਕੀਤਾ ਸੀ। ਉਨ੍ਹਾਂ ਖੱਟਰ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ, 'ਖੱਟਰ ਝੂਠ ਬੋਲ ਰਹੇ ਹਨ ਕਿ ਉਨ੍ਹਾਂ ਮੈਨੂੰ ਪਹਿਲਾ ਫੋਨ ਕਰਨ ਦਾ ਯਤਨ ਕੀਤਾ ਤੇ ਮੈਂ ਜਵਾਬ ਨਹੀਂ ਦਿੱਤਾ। ਪਰ ਹੁਣ ਮੇਰੇ, ਕਿਸਾਨਾਂ ਦੇ ਨਾਲ ਉਨ੍ਹਾਂ ਜੋ ਕੀਤਾ ਹੈ, ਉਸ ਤੋਂ ਬਾਅਦ ਜੇਕਰ ਉਹ 10 ਵਾਰ ਵੀ ਕਾਲ ਕਰਨ ਤਾਂ ਮੈਂ ਉਨ੍ਹਾਂ ਨਾਲ ਗੱਲ ਨਹੀਂ ਕਰੂੰਗਾ। ਜਦੋਂ ਤਕ ਉਹ ਮਾਫੀ ਮੰਗ ਕੇ ਇਹ ਸਵੀਕਾਰ ਨਹੀਂ ਕਰ ਲੈਂਦੇ ਕਿ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਗਲਤ ਕੀਤਾ, ਮੈਂ ਉਨ੍ਹਾਂ ਨੂੰ ਮਾਫ ਨਹੀਂ ਕਰੂੰਗਾ।'


Big Breaking | ਕਿਸਾਨਾਂ ਦੇ ਰੋਹ ਅੱਗੇ ਝੁਕੀ ਕੇਂਦਰ ਸਰਕਾਰ, Amit Shah ਦਾ ਵੱਡਾ ਬਿਆਨ


ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ ਬੱਬੂ ਮਾਨ, ਕਿਹਾ ਸਾਲ ਤਕ ਨਹੀਂ ਹਟੇਗਾ ਧਰਨਾ, ਨੌਜਵਾਨਾਂ ਨੂੰ ਦਿੱਤੀ ਇਹ ਨਸੀਹਤ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ