ਕੈਪਟਨ ਨਾਲ ਅੱਜ ਮੀਟਿੰਗ 'ਚ ਹੋਏਗਾ ਨਵਜੋਤ ਸਿੱਧੂ ਦੇ ਭਵਿੱਖ ਦਾ ਫੈਸਲਾ?
ਨਵਜੋਤ ਸਿੱਧੂ ਨੇ ਕੈਪਟਨ ਨਾਲ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਦੋ ਟਵੀਟ ਕੀਤੇ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ‘ਅੱਛਾ ਇਨਸਾਨ ਮਤਲਬੀ ਨਹੀਂ ਹੁੰਦਾ, ਬੱਸ ਦੂਰ ਹੋ ਜਾਂਦਾ ਹੈ, ਉਨ੍ਹਾਂ ਲੋਕਾਂ ਤੋਂ, ਜਿਨ੍ਹਾਂ ਨੂੰ ਉਨ੍ਹਾਂ ਦੀ ਕਦਰ ਨਹੀਂ ਹੁੰਦੀ।
ਚੰਡੀਗੜ੍ਹ: ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੈ। ਚਰਚਾ ਹੈ ਕਿ ਇਸ ਮੀਟਿੰਗ ਦੌਰਾਨ ਸਿੱਧੂ ਨੂੰ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦੇਣ ਦਾ ਫੈਸਲਾ ਹੋ ਸਕਦਾ ਹੈ। ਉਂਝ ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਨਵਜੋਤ ਸਿੱਧੂ ਦੇ ਟਵੀਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਨਵਜੋਤ ਸਿੱਧੂ ਨੇ ਕੈਪਟਨ ਨਾਲ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਦੋ ਟਵੀਟ ਕੀਤੇ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ‘ਅੱਛਾ ਇਨਸਾਨ ਮਤਲਬੀ ਨਹੀਂ ਹੁੰਦਾ, ਬੱਸ ਦੂਰ ਹੋ ਜਾਂਦਾ ਹੈ, ਉਨ੍ਹਾਂ ਲੋਕਾਂ ਤੋਂ, ਜਿਨ੍ਹਾਂ ਨੂੰ ਉਨ੍ਹਾਂ ਦੀ ਕਦਰ ਨਹੀਂ ਹੁੰਦੀ।’ ਹੁਣ ਸਵਾਲ ਉੱਠ ਰਹੇ ਹਨ ਕਿ ਕੈਪਟਨ ਅੱਜ ਨਵਜੋਤ ਸਿੱਧੂ ਨੂੰ ਉਨ੍ਹਾਂ ਦੀ ਕਦਰ ਦਾ ਅਹਿਸਾਸ ਕਰਵਾ ਪਾਉਣਗੇ ਜਾਂ ਨਹੀਂ।
ਦੱਸ ਦਈਏ ਕਿ ਕੈਪਟਨ ਨੇ ਅੱਜ ਦੂਜੀ ਵਾਰ ਨਵਜੋਤ ਸਿੱਧੂ ਨੂੰ ਸਿਸਵਾਂ ਫਾਰਮ ਹਾਊਸ ’ਤੇ ਬੁਲਾਇਆ ਹੈ। ਇਸ ਤੋਂ ਪਹਿਲਾਂ 25 ਨਵੰਬਰ ਨੂੰ ਨਵਜੋਤ ਸਿੱਧੂ ਤੇ ਕੈਪਟਨ ਦੁਪਹਿਰ ਦੇ ਖਾਣੇ ’ਤੇ ਮਿਲੇ ਸੀ। ਉਸ ਮਗਰੋਂ ਵੀ ਨਵਜੋਤ ਸਿੱਧੂ ਦੀ ਵਾਪਸੀ ਬਾਰੇ ਕੋਈ ਫੈਸਲਾ ਨਹੀਂ ਹੋ ਪਾਇਆ ਸੀ।
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਤੇ ਨਵਜੋਤ ਸਿੱਧੂ ਵਿਚਾਲੇ ਮਤਭੇਦ ਖਤਮ ਕਰਨ ਲਈ ‘ਲੰਚ ਡਿਪਲੋਮੈਸੀ’ ਦੀ ਰੂਪ-ਰੇਖਾ ਉਲੀਕੀ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਤੇ ਨਵਜੋਤ ਸਿੱਧੂ ਭਰਾ-ਭਰਾ ਹਨ ਤੇ ਦੋਵੇਂ ਆਗੂ ਮਿਲ ਕੇ ਗੱਲਬਾਤ ਕਰਨਗੇ। ਇਸ ਸੰਵਾਦ ਨਾਲ ਭਵਿੱਖ ਦਾ ਰੋਡਮੈਪ ਤਿਆਰ ਹੋਵੇਗਾ।
ਚਰਚਾ ਹੈ ਕਿ ਨਵਜੋਤ ਸਿੱਧੂ ਮੁੜ ਤਾਕਤ ਨਾਲ ਆਪਣੀ ਵਾਪਸੀ ਕਰਨਾ ਚਾਹੁੰਦੇ ਹਨ ਤੇ ਉਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਜਾਂ ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦੇ ਇੱਛੁਕ ਹਨ। ਦੂਜੇ ਪਾਸੇ ਅਮਰਿੰਦਰ ਸਿੰਘ ਦੀ ਇੱਛਾ ਇਹ ਜਾਪਦੀ ਹੈ ਕਿ ਨਵਜੋਤ ਸਿੱਧੂ ਬਿਜਲੀ ਵਿਭਾਗ ਸਮੇਤ ਇੱਕ ਹੋਰ ਵਿਭਾਗ ਸੰਭਾਲ ਲੈਣ।
https://play.google.com/store/
https://apps.apple.com/in/app/