ਪੜਚੋਲ ਕਰੋ

Corona Vaccination: ਕੋਰੋਨਾ ਦੇ ਕਹਿਰ 'ਚ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ, ਕੇਂਦਰ ਦੇ ਟਾਲਾ ਵੱਟਣ ਮਗਰੋਂ ਲਿਆ ਫੈਸਲਾ

ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਸਰਕਾਰ ਤੋਂ ਫ਼ੰਡਾਂ ਦੀ ਮੰਗ ਕੀਤੀ ਸੀ, ਪਰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਕੈਪਟਨ ਨੇ ਆਪਣੀ ਰਣਨੀਤੀ ਤਿਆਰ ਕਰਦਿਆਂ ਸੂਬੇ ਦੇ ਸਿਹਤ ਵਿਭਾਗ ਨੂੰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਗਰੀਬ ਲੋਕਾਂ ਦਾ ਮੁਫ਼ਤ ਟੀਕਾਕਰਨ ਕਰਵਾਏਗੀ। ਇਸ ਲਈ ਮੁੱਖ ਮੰਤਰੀ ਰਾਹਤ ਫ਼ੰਡ ਦੀ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਐਲਾਨ ਕੇਂਦਰ ਸਰਕਾਰ ਵੱਲੋਂ ਟੀਕਾਕਰਨ ਲਈ ਫੰਡ ਦੇਣ ਤੋਂ ਪਾਸਾ ਵੱਟਣ ਮਗਰੋਂ ਕੀਤਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਸਰਕਾਰ ਤੋਂ ਫ਼ੰਡਾਂ ਦੀ ਮੰਗ ਕੀਤੀ ਸੀ, ਪਰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਕੈਪਟਨ ਨੇ ਆਪਣੀ ਰਣਨੀਤੀ ਤਿਆਰ ਕਰਦਿਆਂ ਸੂਬੇ ਦੇ ਸਿਹਤ ਵਿਭਾਗ ਨੂੰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਲਦੀ ਤੋਂ ਜਲਦੀ ਸਪਲਾਈ ਲੈਣ ਲਈ ਭਾਰਤੀ ਸੀਰਮ ਸੰਸਥਾ ਨੂੰ ਤੁਰੰਤ ਵੈਕਸੀਨ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਡਿਲਿਵਰੀ 15 ਮਈ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰੀਬਾਂ ਦਾ ਮੁਫ਼ਤ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀਐਸਆਰ ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇ।

ਈਐਸਆਈਸੀ ਯੋਜਨਾ ਵਿੱਚ ਕਵਰ ਕੀਤੇ ਗਏ ਉਦਯੋਗਿਕ ਵਰਕਰਾਂ ਤੇ ਉਸਾਰੀ ਵਰਕਰਾਂ ਲਈ ਉਸਾਰੀ ਵਰਕਰਜ਼ ਭਲਾਈ ਬੋਰਡ ਨੂੰ ਟੀਕਾਕਰਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਉਨ੍ਹਾਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿੱਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਨੂੰ ਟੀਕਾਕਰਨ ਲਈ ਤਰਜੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਕੈਪਟਨ ਨੇ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਕੋਵੀਸ਼ੀਲਡ ਦੀਆਂ 29,36,770 ਤੇ ਕੋਵੈਕਸੀਨ ਦੀਆਂ 3.34 ਲੱਖ ਖੁਰਾਕਾਂ ਮਿਲ ਚੁੱਕੀਆਂ ਹਨ। 22 ਅਪਰੈਲ ਤੱਕ ਟੀਕਿਆਂ ਦੇ ਉਪਲੱਬਧ ਸਟਾਕ ਵਿੱਚੋਂ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦੋਂਕਿ ਸੂਬੇ ਕੋਲ ਇਸ ਵੇਲੇ ਕੋਵੀਸ਼ੀਲਡ ਦੀਆਂ 2.81 ਲੱਖ ਤੇ ਕੋਵੈਕਸੀਨ ਦੀਆਂ 27,400 ਖੁਰਾਕਾਂ ਹਨ। ਕੇਂਦਰੀ ਸਿਹਤ ਮੰਤਰਾਲੇ ਤੋਂ ਕੋਵੀਸ਼ੀਲਡ ਦੀਆਂ 10 ਲੱਖ ਖੁਰਾਕਾਂ ਦੀ ਵਾਧੂ ਸਪਲਾਈ ਦੀ ਮੰਗ ਵੀ ਕੀਤੀ ਗਈ ਸੀ।

ਇਹ ਵੀ ਪੜ੍ਹੋCorona Death Numbers: ਕੋਰੋਨਾ ਬਾਰੇ ਅਸਲ ਸੱਚ ਛੁਪਾ ਰਹੀ ਮੋਦੀ ਸਰਕਾਰ? ਮੌਤਾਂ ਦੀ ਗਿਣਤੀ 'ਤੇ ਉੱਠੇ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget