ਕੈਪਟਨ ਨੇ ਕਿਸਾਨਾਂ ਨੂੰ ਕੀਤੀ ਅਪੀਲ, ਅਮਿਤ ਸ਼ਾਹ ਦੀ ਮੰਨ ਲਓ ਗੱਲ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ 'ਤੇ ਇਕ ਨਿਰਧਾਰਤ ਸਥਾਨ 'ਤੇ ਸ਼ਿਫਟ ਹੋਣ ਦੀ ਅਪੀਲ ਸਵੀਕਾਰ ਕਰ ਲੈਣ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਿਰਧਾਰਤ ਥਾਂ ਤੇ ਧਰਨਾ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਓਧਰ ਕਿਸਾਨ ਜਥੇਬੰਦੀਆਂ ਦੀ ਪਹਿਲੀ ਮੀਟਿੰਗ ਸਵੇਰੇ 11 ਵਜੇ ਤੇ ਦੂਜੀ ਦੁਪਹਿਰ ਦੇ ਵਜੇ ਹੋਣੀ ਤੈਅਹੋਈ ਹੈ। ਇਸ ਮੀਟਿੰਗ 'ਚ ਸਾਰੇ ਕਿਸਾਨ ਸੰਗਠਨ ਆਪਣੀ ਅੱਗੇ ਦੀ ਰਣਨੀਤੀ ਤੈਅ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ 'ਤੇ ਇਕ ਨਿਰਧਾਰਤ ਸਥਾਨ 'ਤੇ ਸ਼ਿਫਟ ਹੋਣ ਦੀ ਅਪੀਲ ਸਵੀਕਾਰ ਕਰ ਲੈਣ। ਇਸ ਤਰ੍ਹਾਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਜਲਦ ਗੱਲਬਾਤ ਦਾ ਰਾਹ ਲੱਭਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਸੁਣਨ ਦੀ ਕੇਂਦਰ ਦੀ ਇੱਛਾ ਨੂੰ ਦਰਸਾਉਂਦਾ ਸ਼ਾਹ ਦਾ ਬਿਆਨ ਇਕ ਸੁਆਗਤ ਯੋਗ ਕਦਮ ਹੈ। ਖੇਤਰੀ ਕਾਨੂੰਨਾਂ ਦੇ ਮੁੱਦੇ 'ਤੇ ਮੌਜੂਦਾ ਵਿਵਾਦ ਦਾ ਇਕਮਾਤਰ ਹੱਲ ਚਰਚਾ ਹੈ।
"Urge farmers to accept Union Home Minister @AmitShah's offer of immediate talks by shifting to the designated site for protest in national capital. Talks is the only solution to the issue & in best interest of all.": @capt_amarinder pic.twitter.com/RqABsVlvd7
— Raveen Thukral (@RT_MediaAdvPbCM) November 28, 2020
ਅਮਿਤ ਸ਼ਾਹ ਨੇ ਕਿਸਾਨਾਂ ਨਾਲ ਗੱਲਬਾਤ ਲਈ ਰੱਖੀ ਇਹ ਸ਼ਰਤ
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਅੰਦੋਲਨ ਨਾਲ ਜੁੜੇ ਕਿਸਾਨ ਅੱਗੇ ਦੀ ਰਣਨੀਤੀ ਬਣਾਉਣ ਲਈ ਅੱਜ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਸਿੰਘੂ ਬਾਰਡਰ ਦੇ ਕੋਲ ਬੈਠਕ ਕਰਨਗੇ। ਇਸ ਤੋਂ ਬਾਅਦ ਦੋ ਵਜੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧੀਆਂ ਦੀ ਬੈਠਕ ਹੋਵੇਗੀ। ਇਨ੍ਹਾਂ ਦੋਵੇਂ ਬੈਠਕਾਂ ਨਾਲ ਹੀ ਅੱਗੇ ਦਾ ਰਾਹ ਸਾਫ ਹੋਵੇਗਾ।
Big Breaking | ਕਿਸਾਨਾਂ ਦੇ ਰੋਹ ਅੱਗੇ ਝੁਕੀ ਕੇਂਦਰ ਸਰਕਾਰ, Amit Shah ਦਾ ਵੱਡਾ ਬਿਆਨ
ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ ਬੱਬੂ ਮਾਨ, ਕਿਹਾ ਸਾਲ ਤਕ ਨਹੀਂ ਹਟੇਗਾ ਧਰਨਾ, ਨੌਜਵਾਨਾਂ ਨੂੰ ਦਿੱਤੀ ਇਹ ਨਸੀਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ