ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਿਰਧਾਰਤ ਥਾਂ ਤੇ ਧਰਨਾ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਓਧਰ ਕਿਸਾਨ ਜਥੇਬੰਦੀਆਂ ਦੀ ਪਹਿਲੀ ਮੀਟਿੰਗ ਸਵੇਰੇ 11 ਵਜੇ ਤੇ ਦੂਜੀ ਦੁਪਹਿਰ ਦੇ ਵਜੇ ਹੋਣੀ ਤੈਅਹੋਈ ਹੈ। ਇਸ ਮੀਟਿੰਗ 'ਚ ਸਾਰੇ ਕਿਸਾਨ ਸੰਗਠਨ ਆਪਣੀ ਅੱਗੇ ਦੀ ਰਣਨੀਤੀ ਤੈਅ ਕਰਨਗੇ।

Continues below advertisement


ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ 'ਤੇ ਇਕ ਨਿਰਧਾਰਤ ਸਥਾਨ 'ਤੇ ਸ਼ਿਫਟ ਹੋਣ ਦੀ ਅਪੀਲ ਸਵੀਕਾਰ ਕਰ ਲੈਣ। ਇਸ ਤਰ੍ਹਾਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਜਲਦ ਗੱਲਬਾਤ ਦਾ ਰਾਹ ਲੱਭਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਸੁਣਨ ਦੀ ਕੇਂਦਰ ਦੀ ਇੱਛਾ ਨੂੰ ਦਰਸਾਉਂਦਾ ਸ਼ਾਹ ਦਾ ਬਿਆਨ ਇਕ ਸੁਆਗਤ ਯੋਗ ਕਦਮ ਹੈ। ਖੇਤਰੀ ਕਾਨੂੰਨਾਂ ਦੇ ਮੁੱਦੇ 'ਤੇ ਮੌਜੂਦਾ ਵਿਵਾਦ ਦਾ ਇਕਮਾਤਰ ਹੱਲ ਚਰਚਾ ਹੈ।





ਅਮਿਤ ਸ਼ਾਹ ਨੇ ਕਿਸਾਨਾਂ ਨਾਲ ਗੱਲਬਾਤ ਲਈ ਰੱਖੀ ਇਹ ਸ਼ਰਤ


ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਅੰਦੋਲਨ ਨਾਲ ਜੁੜੇ ਕਿਸਾਨ ਅੱਗੇ ਦੀ ਰਣਨੀਤੀ ਬਣਾਉਣ ਲਈ ਅੱਜ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਸਿੰਘੂ ਬਾਰਡਰ ਦੇ ਕੋਲ ਬੈਠਕ ਕਰਨਗੇ। ਇਸ ਤੋਂ ਬਾਅਦ ਦੋ ਵਜੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧੀਆਂ ਦੀ ਬੈਠਕ ਹੋਵੇਗੀ। ਇਨ੍ਹਾਂ ਦੋਵੇਂ ਬੈਠਕਾਂ ਨਾਲ ਹੀ ਅੱਗੇ ਦਾ ਰਾਹ ਸਾਫ ਹੋਵੇਗਾ।


Big Breaking | ਕਿਸਾਨਾਂ ਦੇ ਰੋਹ ਅੱਗੇ ਝੁਕੀ ਕੇਂਦਰ ਸਰਕਾਰ, Amit Shah ਦਾ ਵੱਡਾ ਬਿਆਨ


ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ ਬੱਬੂ ਮਾਨ, ਕਿਹਾ ਸਾਲ ਤਕ ਨਹੀਂ ਹਟੇਗਾ ਧਰਨਾ, ਨੌਜਵਾਨਾਂ ਨੂੰ ਦਿੱਤੀ ਇਹ ਨਸੀਹਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ