ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਇਨ੍ਹਾਂ 'ਚ ਐਮਐਸਪੀ ਤੇ ਐਫਸੀਆਈ ਦੀ ਹੋਂਦ ਬਰਕਰਾਰ ਰੱਖਣ ਦੀ ਲਿਖਤੀ ਗਾਰੰਟੀ ਨਹੀਂ ਦਿੱਤੀ ਜਾਂਦੀ। ਕੈਪਟਨ ਨੇ ਬੱਧਨੀ ਕਲਾਂ 'ਚ ਸਟੇਜ ਤੋਂ ਐਲਾਨ ਕੀਤਾ ਸੀ ਕਿ ਖੇਤੀ ਬਿੱਲਾਂ ਖਿਲਾਫ ਜੰਗ ਛਿੜ ਚੁੱਕੀ ਹੈ।


 

ਕੈਪਟਨ ਨੇ ਕਿਹਾ ਹਰਸਮਿਰਤ ਬਾਦਲ ਪਹਿਲਾਂ ਆਰਡੀਨੈਂਸਾ ਦਾ ਸਮਰਥਨ ਕਰਦੀ ਰਹੀ ਤੇ ਫਿਰ ਵਿਰੋਧ 'ਚ ਆ ਗਈ। ਉਨ੍ਹਾਂ ਕਿਹਾ ਬੀਜੇਪੀ ਸਰਕਾਰ ਕਿਸਾਨਾਂ ਨੂੰ ਭਰਮ 'ਚ ਰੱਖਣ ਲਈ ਪਹਿਲਾਂ ਕੁਝ ਫਸਲਾਂ ਤੇ ਐਮਐਸਪੀ ਦੇ ਸਕਦੀ ਹੈ ਪਰ ਆਖਰੀ ਪਲਾਂ 'ਚ ਇਸ ਵਿਵਸਥਾ ਨੂੰ ਖਤਮ ਕਰ ਦਿੱਤਾ ਜਾਵੇਗਾ।


ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਦਾ ਰੂਟ

ਵਿਦੇਸ਼ਾਂ 'ਚ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਝੰਡਾ ਬਰਦਾਰ


ਕੈਪਟਨ ਨੇ ਰਾਹੁਲ ਗਾਂਧੀ ਦੀ ਹਾਜ਼ਰੀ 'ਚ ਦਾਅਵਾ ਕੀਤਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੇ ਹਿੱਤਾਂ ਨੂੰ ਹਰ ਹਾਲਤ 'ਚ ਸੁਰੱਖਿਅਤ ਰੱਖਿਆ ਜਾਵੇਗਾ। ਕੈਪਟਨ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਪਰ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਆੜਤੀ, ਕਿਸਾਨ ਸਭ ਬਰਬਾਦ ਹੋ ਜਾਣਗੇ।


ਜਦੋਂ ਪੰਜਾਬੀਆਂ ਦਾ ਖੂਨ ਖੌਲ੍ਹਿਆ....ਨਿਆਣਿਆਂ ਤੋਂ ਲੈ ਕੇ ਸਿਆਣੇ ਮੈਦਾਨ 'ਚ ਡਟੇ


ਰੇਲ ਰੋਕੋ ਅੰਦੋਲਨ 'ਚ ਕੀਤਾ ਵਾਧਾ, ਕਿਸਾਨਾਂ ਦਾ ਸੰਘਰਸ਼ ਤੇਜ਼

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ