ਕਾਂਗਰਸ ਨਾਲ ਗੱਲਬਾਤ 'ਤੇ ਕੈਪਟਨ ਦਾ ਵੱਡਾ ਐਲਾਨ, ਸੋਨੀਆ ਗਾਂਧੀ ਦਾ ਕੀਤਾ ਸ਼ੁਕਰੀਆ
ਕੈਪਟਨ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਨਵੀਂ ਰਾਜਸੀ ਪਾਰਟੀ ਦਾ ਐਲਾਨ ਕਰਨਗੇ ਜੋ ਪੰਜਾਬ ਦੇ ਹਿੱਤ ਲਈ ਮਜ਼ਬੂਤੀ ਨਾਲ ਕੰਮ ਕਰੇਗੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਕਾਂਗਰਸ ਨਾਲ ਕੋਈ ਗੱਲਬਾਤ ਨਹੀਂ ਹੋਏਗੀ। ਉਨ੍ਹਾਂ ਨੇ ਕਾਂਗਰਸ ਨਾਲ ਕਿਸੇ ਕਿਸਮ ਦੀ ਗੱਲਬਾਤ ਚੱਲਣ ਦੀਆਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਹੁਣ ਗੱਲਬਾਤ ਦਾ ਸਮਾਂ ਖ਼ਤਮ ਹੋ ਗਿਆ ਹੈ ਤੇ ਪਾਰਟੀ ਛੱਡਣ ਦਾ ਫ਼ੈਸਲਾ ਹੀ ਆਖਰੀ ਹੈ।
‘Reports of backend talks with @INCIndia are incorrect. The time for rapprochement is over. The decision to part ways with party was taken after much thought and is final. I'm grateful to #SoniaGandhi ji for her support but will not stay in Congress now.': @capt_amarinder 1/2 pic.twitter.com/FbO7Toj28V
— Raveen Thukral (@RT_Media_Capt) October 30, 2021
ਚਰਚਾ ਸੀ ਕਿ ਕਾਂਗਰਸ ਹਾਈਕਮਾਨ ਕੈਪਟਨ ਨੂੰ ਮਨਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਕੈਪਟਨ ਜਦੋਂ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਦਿੱਲੀ ਗਏ ਸੀ ਤਾਂ ਉਸੇ ਵੇਲੇ ਪੰਜਾਬ ਦੇ ਕਾਂਗਰਸੀ ਲੀਡਰਾਂ ਦੀਆਂ ਵੀ ਦਿੱਲੀ ਵਿੱਚ ਹਾਈਕਮਾਨ ਨਾਲ ਮੀਟਿੰਗਾਂ ਚੱਲ ਰਹੀਆਂ ਸੀ। ਇਸ ਲਈ ਮੰਨਿਆ ਜਾ ਰਿਹਾ ਸੀ ਕਿ ਕੈਪਟਨ ਨੂੰ ਕਾਂਗਰਸ ਵੱਲੋਂ ਮਨਾਇਆ ਜਾ ਸਕਦਾ ਹੈ। ਹੁਣ ਕੈਪਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਵੱਖਰੀ ਪਾਰਟੀ ਬਣਾਉਣਗੇ।
ਕੈਪਟਨ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਨਵੀਂ ਰਾਜਸੀ ਪਾਰਟੀ ਦਾ ਐਲਾਨ ਕਰਨਗੇ ਜੋ ਪੰਜਾਬ ਦੇ ਹਿੱਤ ਲਈ ਮਜ਼ਬੂਤੀ ਨਾਲ ਕੰਮ ਕਰੇਗੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।
'I will soon launch my own party and will hold talks for seat sharing with @BJP4India, breakaway Akali factions & others for #PunjabElections2022 once farmers' issue is resolved. I want to build strong collective force in interest of Punjab & its farmers’: @capt_amarinder 2/2
— Raveen Thukral (@RT_Media_Capt) October 30, 2021
ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਵੱਲੋਂ ਸਮਰਥਨ ਕਰਨ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ ਪਰ ਹੁਣ ਉਹ ਕਾਂਗਰਸ ਪਾਰਟੀ ’ਚ ਨਹੀਂ ਰਹਿਣਗੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਮੁੱਦਾ ਹੱਲ ਹੋਣ ਤੋਂ ਬਾਅਦ ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਹ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੀਆਂ ਰਾਜਸੀ ਪਾਰਟੀਆਂ ਨਾਲ ਸੰਪਰਕ ਕਰ ਸਕਦੇ ਹਨ।
ਦੂਜੇ ਪਾਸੇ ਬੀਜੇਪੀ ਵੀ ਕੈਪਟਨ ਨਾਲ ਸਮਝੌਤੇ ਲਈ ਕਾਹਲੀ ਹੈ ਪਰ ਦੂਜੇ ਦਲ ਕੈਪਟਨ ਨਾਲ ਹੱਥ ਮਿਲਾਉਣ ਤੋਂ ਟਾਲਾ ਵੱਟ ਰਹੇ ਹਨ। ਇਸ ਲਈ ਕੈਪਟਨ ਬੀਜੇਪੀ ਦੇ ਸਹਾਰੇ ਸਿਆਸੀ ਦਾਅ ਖੇਡਣ ਦੀ ਕੋਸ਼ਿਸ਼ ਕਰਨਗੇ।