ਚੰਡੀਗੜ੍ਹ: ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਖੇਤੀ ਮਾਮਲਿਆਂ ਬਾਰੇ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਬੇਸ਼ੱਕ ਮੀਟਿੰਗ ਦੇ ਏਜੰਡੇ ਬਾਰੇ ਸਪਸ਼ਟ ਨਹੀਂ ਪਰ ਸੂਤਰਾਂ ਮੁਤਾਬਕ ਖੇਤੀ ਕਰਜ਼ਿਆਂ ਤੇ ਖੇਤੀ ਮਾਮਲਿਆਂ ਬਾਰੇ ਅਹਿਮ ਏਜੰਡਾ ਆਉਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਰਕਾਰ ਮੀਟਿੰਗ ’ਚ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਨਾਲ ਸਬੰਧਤ ਏਜੰਡਾ ਲਿਆਉਣ ਬਾਰੇ ਸੋਚ ਰਹੀ ਹੈ ਜਦਕਿ ਕੁਝ ਵਿਭਾਗਾਂ ਦੇ ਪੁਨਰਗਠਨ ਸਬੰਧੀ ਏਜੰਡਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੰਟਰੈਕਟ ਫਾਰਮਿੰਗ ਕਾਨੂੰਨ ਨੂੰ ਰੱਦ ਕਰਨ ਬਾਰੇ ਵੀ ਫੈਸਲਾ ਹੋ ਸਕਦੀ ਹੈ। ਇਹ ਕਾਨੂੰਨ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਬਣਾਇਆ ਗਿਆ ਸੀ ਜਿਸ ਕਰਕੇ ਪੰਜਾਬ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ।
ਕੈਪਟਨ ਨੇ ਬੁਲਾਈ ਕੈਬਨਿਟ ਮੀਟਿੰਗ, ਖੇਤੀ ਮਮਲਿਆਂ ਬਾਰੇ ਹੋਣਗੇ ਵੱਡੇ ਫੈਸਲੇ
ਏਬੀਪੀ ਸਾਂਝਾ | 24 Feb 2021 10:10 AM (IST)
ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਖੇਤੀ ਮਾਮਲਿਆਂ ਬਾਰੇ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।
Captain_Amarinder_Singh_Getty_Images