ਚੰਡੀਗੜ੍ਹ: ਪੰਜਾਬ ਸਰਕਾਰ ਨੇ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਨਾਲ ਟਕਰਾਅ ਦੌਰਾਨ ਸ਼ਹੀਦ ਹੋਏ ਸੂਬੇ ਦੇ ਚਾਰ ਜਵਾਨਾਂ ਦੇ ਵਾਰਸਾਂ ਲਈ ਮੁਆਵਜ਼ਾ ਰਾਸ਼ੀ ਪੰਜ ਗੁਣਾ ਵਧਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਕਸ-ਗ੍ਰੇਸ਼ੀਆ ਦੀ ਰਕਮ ਨੂੰ 10 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਹੀਦਾਂ ਦੇ ਇੱਕ-ਇੱਕ ਵਾਰਸ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫ਼ੇਸਬੁੱਕ ਪੇਜ 'ਤੇ ਵੀਡੀਓ ਸੁਨੇਹੇ ਰਾਹੀਂ 21 ਸਾਲ ਪੁਰਾਣੇ ਨਿਯਮ ਨੂੰ ਬਦਲਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੰਨ 1999 ਦੇ ਫੈਸਲੇ ਮੁਤਾਬਕ ਸਰਕਾਰ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 10 ਤੋਂ 12 ਲੱਖ ਰੁਪਏ ਦੀ ਵਿੱਤੀ ਮਦਦ ਦਿੰਦੀ ਸੀ, ਜਿਸ ਵਿੱਚ ਬਦਲਾਅ ਦੀ ਲੋੜ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਕਾਫ਼ੀ ਬਦਲ ਗਿਆ ਹੈ। ਇਸ ਲਈ 10 ਲੱਖ ਰੁਪਏ ਕਾਫੀ ਘੱਟ ਹਨ। ਅਜਿਹੇ ਵਿੱਚ ਪੰਜਾਬ ਸਰਕਾਰ ਨੇ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਨੂੰ 50 ਲੱਖ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਹੋਰ ਸੁਵਿਧਾਵਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ।



ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ


ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ


ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ

ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ