ਪੜਚੋਲ ਕਰੋ
(Source: ECI/ABP News)
ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਤਿਆਰ ਪੰਜਾਬ
ਪੰਜਾਬ 'ਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜਾਈ ਲੜ ਰਹੀ ਹੈ। ਲੋੜ ਪੈਣ 'ਤੇ ਅਸੀਂ ਹਰ ਸਹਾਇਤਾ ਲਈ ਤਤਪਰ ਹਾਂ।
![ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਤਿਆਰ ਪੰਜਾਬ Captain Amarinder Singh claims Punjab ready for handle with second wave of corona ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਤਿਆਰ ਪੰਜਾਬ](https://static.abplive.com/wp-content/uploads/sites/5/2020/11/22132515/captain-amarinder-singh.jpg?impolicy=abp_cdn&imwidth=1200&height=675)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ 'ਚ ਦੂਜੀ ਲਹਿਰ ਕਦੋਂ ਆਵੇਗੀ। ਪਰ ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸ਼ਨੀਵਾਰ ਮੁੱਖ ਮੰਤਰੀ ਨੇ ਪੰਜਾਬ 'ਚ ਸਿਹਤ ਢਾਂਚੇ ਦੀ ਮਜ਼ਬੂਤੀ ਤੇ ਗ੍ਰਾਮੀਣ ਤੇ ਸ਼ਹਿਰੀ ਖੇਤਰਾਂ 'ਚ ਘਰਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਲਈ 107 ਸਿਹਤ ਕੇਂਦਰਾਂ ਦਾ ਡਿਜੀਟਲ ਆਗਾਜ਼ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਵੱਡੇ ਪੈਮਾਨੇ 'ਤੇ ਵਧ ਰਹੇ ਕੋਵਿਡ ਮਾਮਲਿਆਂ ਨਾਲ ਨਜਿੱਠਣ 'ਚ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ 'ਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜਾਈ ਲੜ ਰਹੀ ਹੈ। ਲੋੜ ਪੈਣ 'ਤੇ ਅਸੀਂ ਹਰ ਸਹਾਇਤਾ ਲਈ ਤਤਪਰ ਹਾਂ। ਰਾਸ਼ਟਰੀ ਰਾਜਧਾਨੀ ਖੇਤਰ ਤੇ ਹੋਰ ਰਾਜਾਂ/ਖੇਤਰਾਂ ਦੇ ਤਜ਼ਰਬੇ ਦਿਖਾਉਂਦੇ ਹਨ ਕਿ ਕੋਰੋਨਾ ਜ਼ਰੂਰ ਘਟੇਗਾ।
ਅਮਰੀਕਾ: ਬਾਇਡਨ ਨੇ ਭਾਰਤੀ-ਅਮਰੀਕੀ ਮਾਲਾ ਅਡਿਗਾ ਨੂੰ ਨਿਯੁਕਤ ਕੀਤਾ ਪਾਲਿਸੀ ਡਾਇਰੈਕਟਰ
ਕੈਪਟਨ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਤੇ ਅਗਲੀ ਕਤਾਰ ਦੇ ਮੁਲਾਜ਼ਮਾਂ ਦੀ ਹਰਸੰਭਵ ਸਹਾਇਤਾ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੋਵਿਡ ਦੀ ਦਵਾਈ ਆਉਣ ਤਕ 'ਮਾਸਕ ਹੀ ਦਵਾਈ ਹੈ' ਨੂੰ ਮਿਸ਼ਨ ਫਤਹਿ ਦੇ ਸੰਕਲਪ ਦੇ ਤੌਰ 'ਤੇ ਐਲਾਨਿਆ।
ਟਰੰਪ ਨੇ ਨਹੀਂ ਮੰਨੀ ਹਾਰ ਪਰ Twitter ਨੇ ਕੀਤਾ ਐਲਾਨ- ਬਾਇਡਨ ਨੂੰ ਸੌਂਪਣਗੇ ਰਾਸ਼ਟਰਪਤੀ ਦਾ ਅਧਿਕਾਰਤ ਅਕਾਊਂਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)