ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵੱਲੋਂ ਪੇਸ਼ ਕੀਤੀ ਇਸ ਮਿਸਾਲ ਦਾ ਪਾਲਣ ਕਰਨਗੇ ਅਤੇ ਵੱਖਵਾਦੀ ‘ਰੈਫਰੈਂਡਮ 2020’ ਨੂੰ ਰੱਦ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ ‘ਤੇ ਲਿਆ ਗਿਆ ਸਪੱਸ਼ਟ ਰੁਖ ਮਿਸਾਲੀ ਹੈ ਅਤੇ ਹੋਰ ਮੁਲਕਾਂ ਅਤੇ ਸਰਕਾਰਾਂ ਨੂੰ ਵੀ ਐਸਐਫਜੇ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਖਵਾਦੀ SFJ ਦਾ ਖੁੱਲ੍ਹੇਆਮ ਵਿਰੋਧ ਕਰਨ ਵਿੱਚ ਅਸਫ਼ਲ ਰਹਿਣਾ ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ। ਜੋ ਸੁਤੰਤਰ ਤੌਰ ‘ਤੇ ਵੱਖਵਾਦੀ ਗਤੀਵਿਧੀਆਂ ਦਾ ਪ੍ਰਚਾਰ ਕਰ ਰਹੀ ਹੈ।
ਰੈਫਰੈਂਡਮ 2020 ਦੇ ਨਤੀਜਿਆਂ ਨੂੰ ਰੱਦ ਕਰਨ ਲਈ ਕੈਨੇਡਾ ਸਰਕਾਰ ਦੇ ਫੈਸਲੇ ਦਾ ਕੈਪਟਨ ਨੇ ਕੀਤਾ ਸਵਾਗਤ
ਏਬੀਪੀ ਸਾਂਝਾ
Updated at:
25 Jul 2020 09:43 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਲਈ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
- - - - - - - - - Advertisement - - - - - - - - -