Captain Amarinder Singh daughter Inder Kaur become AIJMS president replace Navjot Kaur Sidhu


Punjab News: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਆਲ ਇੰਡੀਆ ਜਾਟ ਮਹਾਸਭਾ (AIJMS) ਨੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਆਲ ਇੰਡੀਆ ਜਾਟ ਮਹਾਸਭਾ ਦੀ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।


ਏਆਈਜੇਐਮਐਸ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਏਆਈਜੇਐਮਐਸ ਵਲੋਂ ਕਿਹਾ ਗਿਆ ਕਿ ਕੌਰ ਜਨਤਕ ਜੀਵਨ ਵਿੱਚ ਆਪਣੇ ਤਜ਼ਰਬੇ ਦੀ ਵਰਤੋਂ ਕਰਕੇ ਸੰਸਥਾ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗੀ ਅਤੇ ਸਮਾਜ ਦੇ ਵਿਕਾਸ ਲਈ ਕੰਮ ਕਰੇਗੀ।


ਦੱਸ ਦਈਏ ਕਿ ਇੰਦਰ ਕੌਰ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਥਾਂ ਲਈ ਹੈ। ਨਵਜੋਤ ਕੌਰ ਸਿੱਧੂ ਨੂੰ ਪਿਛਲੇ ਸਾਲ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਵੀ ਸਿਆਸਤ ਛੱਡ ਕੇ ਡਾਕਟਰੀ ਕਿੱਤੇ ਵਿੱਚ ਵਾਪਸ ਜਾਣ ਦੇ ਸੰਕੇਤ ਦਿੱਤੇ ਸੀ।


ਦੋਵਾਂ ਪਰਿਵਾਰਾਂ ਦੇ ਆਪਸੀ ਰਿਸ਼ਤੇ ਨਹੀਂ ਠੀਕ


ਕਰੀਬ 4.5 ਸਾਲ ਇੱਕੋ ਪਾਰਟੀ ਵਿੱਚ ਰਹਿਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਦੇ ਪਰਿਵਾਰਕ ਰਿਸ਼ਤੇ ਕੁਝ ਖਾਸ ਨਹੀਂ ਹਨ। ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਅਸਤੀਫਾ ਦੇਣਾ ਪਿਆ ਸੀ।


ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਇੰਦਰ ਕੌਰ ਸਿਆਸਤ ਵਿੱਚ ਸਰਗਰਮ ਨਜ਼ਰ ਆ ਰਹੀ ਹੈ। ਹਾਲ ਹੀ 'ਚ ਸੰਪੰਨ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਇੰਦਰ ਕੌਰ ਸਰਗਰਮ ਨਜ਼ਰ ਆਈ ਅਤੇ ਪਟਿਆਲਾ 'ਚ ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਵੀ ਸੰਭਾਲੀ।


ਇਹ ਵੀ ਪੜ੍ਹੋ: Perarivalan got Bail: ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਨੂੰ ਮਿਲੀ ਜ਼ਮਾਨਤ