ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਇਹ ਸਿਆਸੀ ਮੁੱਦਾ ਨਹੀਂ ਇਹ ਪੰਜਾਬ ਦੇ ਭਵਿੱਖ ਦਾ ਮਸਲਾ ਹੈ। ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਜੇ ਭਵਿਖ ਨੂੰ ਬਚਾਉਣਾ ਹੈ ਤਾ ਕੇਂਦਰ ਨੂੰ ਰੋਕਣਾ ਜ਼ਰੂਰੀ ਹੈ।


ਕੈਪਟਨ ਨੇ ਕਿਹਾ, 'ਜੇ ਕੇਂਦਰ ਨੂੰ ਨਾ ਰੋਕਿਆ ਤਾਂ ਨਸਲਾਂ ਬਰਬਾਦ ਹੋ ਜਾਣਗੀਆ। ਇਹ ਸਾਡੀਆਂ ਆਉਣ ਵਾਲੀਆਂ ਨਸਲਾਂ ਦੀ ਲੜਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਨੂੰ 5 ਲੱਖ ਰੁਪਇਆ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ।'


ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਜਾਣਬੁੱਝ ਕੇ ਕੌਮੀ ਰਾਜਧਾਨੀ ਦੀ ਸਰਹੱਦ ‘ਤੇ ਨਾ ਜਾਣ ਦੀ ਚੋਣ ਕੀਤੀ ਹੈ ਤਾਂ ਕਿ ਉਹ ਕਿਸਾਨਾਂ ਨਾਲ ਇਕਜੁੱਟਤਾ ਜ਼ਾਹਰ ਕਰਨ। ਦਿੱਲੀ ਧਰਨੇ 'ਤੇ ਨਾ ਜਾਣ ਬਾਰੇ ਸੋਸ਼ਲ ਮੀਡੀਆ ‘ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਕਿਸਾਨਾਂ ਨੇ ਸਪੱਸ਼ਟ ਤੌਰ‘ ਤੇ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਕੋਈ ਵੀ ਰਾਜਨੀਤਿਕ ਪਾਰਟੀ ਅੰਦੋਲਨ 'ਚ ਸ਼ਾਮਲ ਹੋਵੇ ਤੇ ਮੈਂ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹੀ ਨਾ ਜਾਣ ਦਾ ਫੈਸਲਾ ਕੀਤਾ ਹੈ।


ਠੰਡ 'ਚ ਮੋਰਚੇ 'ਤੇ ਡਟੇ ਕਿਸਾਨਾਂ ਨੂੰ ਮੁੱਖ ਮੰਤਰੀ ਨੇ ਆਪਣਾ ਖਿਆਲ ਰੱਖਣ ਦੀ ਅਪੀਲ ਕੀਤੀ ਤੇ ਧਰਨੇ 'ਤੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ ਕੀਤੇ। ਕੈਪਟਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਆਪਣਾ ਸਟੈਂਡ ਬਦਲਦੇ ਰਹੇ ਹਨ।


ਕੈਪਟਨ ਨੇ ਕਿਹਾ, 'ਔਰਤਾਂ ਲਈ ਅੱਧੇ ਕਿਰਾਏ ਵਾਲੀ ਸਕੀਮ ਅਸੀਂ ਜਲਦ ਹੀ ਕੈਬਨਿਟ ਵਿਚ ਪਾਸ ਕਰਾਂਗੇ। ਕੋਰੋਨਾ ਕਾਰਨ ਅੱਧਾ ਕਿਰਾਇਆ ਸਕੀਮ ਲਾਗੂ ਕਰਨ ਵਿਚ ਦੇਰੀ ਹੋਈ ਹੈ। 50 ਹਜ਼ਾਰ  ਸਰਕਾਰੀ ਨੌਕਰੀਆਂ ਦੀ ਭਰਤੀ ਜਲਦ ਸ਼ੁਰੂ ਕੀਤੀ ਜਾਏਗੀ।'


ਕਿਸਾਨਾਂ ਦਾ ਮੋਦੀ ਨੂੰ ਵੱਡਾ ਚੈਲੰਜ, ਕੀ ਪ੍ਰਧਾਨ ਮੰਤਰੀ ਕੋਲ ਹੈ ਕੋਈ ਹੱਲ?


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ