ਚੰਡੀਗੜ੍ਹ: ਨਸ਼ੇ ਫੈਲਾਉਣ ਲਈ ਜ਼ਿੰਮੇਵਾਰ ਸਮਝੇ ਗਏ ਫ਼ਿਰੋਜ਼ਪੁਰ ਦੇ ਡੀਐਸਪੀ ਦਲਜੀਤ ਸਿੰਘ ਢਿੱਲੋਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੈਪਟਨ ਸਰਕਾਰ ਨੇ ਇੱਕ ਸਖ਼ਤ ਸੁਨੇਹਾ ਦਿੱਤਾ ਹੈ। ਇਸੇ ਦੌਰਾਨ ਹੀ ਕੈਪਟਨ ਸਰਕਾਰ ਨੇ ਨਸ਼ਿਆਂ ਦੇ ਇਲਜ਼ਾਮ ਕਾਰਨ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਸੀ।
https://twitter.com/capt_amarinder/status/1014134962965098496
ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਖਾਤੇ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਨਸ਼ੇ ਕਾਰਨ ਪਿਛਲੇ ਮਹੀਨੇ ਹੋਈਆਂ ਦਰਜਨਾਂ ਮੌਤਾਂ ਕਾਰਨ ਮੁੱਖ ਮੰਤਰੀ ਉੱਪਰ ਕਾਫੀ ਦਬਾਅ ਸੀ। ਇਸ ਸਮੇਂ ਉਨ੍ਹਾਂ ਦੀ ਸਰਕਾਰ ਕਾਫੀ ਸਖ਼ਤ ਫੈਸਲੇ ਲੈ ਰਹੀ ਹੈ, ਜਿਨ੍ਹਾਂ ਵਿੱਚੋਂ ਦਾਗ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
ਜਿਸ ਤਰ੍ਹਾਂ ਕੈਪਟਨ ਸਰਕਾਰ ਨਸ਼ੇ ਦੇ ਮੁੱਦੇ 'ਤੇ ਕਾਰਵਾਈ ਕਰ ਰਹੀ ਹੈ ਤਾਂ ਹੋ ਸਕਦਾ ਹੈ ਕਿ PAP 4 ਬਟਾਲੀਅਨ ਮੋਹਾਲੀ ਵਿੱਚ ਤਾਇਨਾਤ ਕੀਤੇ ਗਏ ਰਾਜਜੀਤ ਉੱਪਰ ਵੀ ਵੱਡੀ ਕਾਰਵਾਈ ਹੋ ਸਕਦੀ ਹੈ। ਹੋ ਸਕਦਾ ਹੈ ਕਿ ਉਨ੍ਹਾਂ ਦੀ ਨੌਕਰੀ ਵੀ ਖ਼ਤਰੇ ਵਿੱਚ ਪੈ ਜਾਵੇ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਨਾਲ ਹੋਈਆਂ ਬੈਠਕ ਵਿੱਚ ਸਾਥੀ ਮੰਤਰੀਆਂ ਨੇ ਨਸ਼ੇ ਦੇ ਮੁੱਦੇ 'ਤੇ ਕੈਪਟਨ ਨੂੰ ਵਧੇਰੇ ਸਖ਼ਤੀ ਕੀਤੇ ਜਾਣ ਦੀ ਮੰਗ ਕੀਤੀ ਸੀ। ਬੀਤੇ ਕੱਲ੍ਹ ਹੋਈ ਕੈਬਨਿਟ ਦੀ ਹੰਗਾਮੀ ਮੀਟਿੰਗ ਵਿੱਚ ਮੰਤਰੀਆਂ ਨੇ ਕੈਪਟਨ 'ਤੇ ਵੱਡੀਆਂ ਮੱਛੀਆਂ ਫੜਨ ਲਈ ਜ਼ੋਰ ਪਾਇਆ ਸੀ।