ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਕੈਪਟਨ ਬਾਗੋਬਾਗ! ਹੁਣ ਚਰਨਜੀਤ ਚੰਨੀ ਤੋਂ ਇਹ ਉਮੀਦ

Captain Amarinder Singh: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਸ਼ ਹਨ ਕਿ ਕਿਸਾਨ ਅੰਦੋਲਨ ਸਫਲਤਾਪੂਰਵਕ ਖ਼ਤਮ ਹੋ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਦੇ ਕਾਮਯਾਬ ਹੋਣ ਤੋਂ ਬਹੁਤ ਖੁਸ਼ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ 'ਤੇ ਅੰਦੋਲਨ ਵਾਪਸ ਲੈਣ ਦੇ ਫੈਸਲੇ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਉਮੀਦ ਜਤਾਈ ਕਿ ਚੰਨੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰੇਗੀ।

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਕਿਸਾਨ ਅੰਦੋਲਨ ਕਰੀਬ 380 ਦਿਨਾਂ ਬਾਅਦ ਖ਼ਤਮ ਹੋਇਆ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨ ਦੀ ਸਫਲਤਾ 'ਤੇ ਕਿਸਾਨਾਂ ਨੂੰ ਵਧਾਈ ਦਿੱਤੀ। ਅਮਰਿੰਦਰ ਸਿੰਘ ਨੇ ਕਿਹਾ, "ਇਹ ਕਿਸਾਨਾਂ ਦਾ ਅਨੁਸ਼ਾਸਨ, ਸਮਰਪਣ, ਵਚਨਬੱਧਤਾ ਤੇ ਲਗਨ ਸੀ ਜਿਸ ਕਾਰਨ ਅੰਦੋਲਨ ਆਪਣੇ ਸਿਖਰ 'ਤੇ ਪਹੁੰਚਿਆ ਤੇ ਆਖਰਕਾਰ ਭਾਰਤ ਸਰਕਾਰ ਨੇ ਤਿੰਨੇ ਕਾਨੂੰਨ ਵਾਪਸ ਲੈ ਲਏ।"

ਇਸ ਦੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਜੋ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸੀ। ਅਮਰਿੰਦਰ ਸਿੰਘ ਨੇ ਕਿਹਾ, "ਮੈਂ ਇਨ੍ਹਾਂ ਚੋਂ ਜ਼ਿਆਦਾਤਰ ਵਾਅਦਿਆਂ ਨੂੰ ਪਹਿਲਾਂ ਹੀ ਪੂਰਾ ਕਰ ਚੁੱਕਾ ਹਾਂ ਤੇ ਹੁਣ ਇਹ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕਰੇ।"

ਅਮਰਿੰਦਰ ਸਿੰਘ ਨੇ ਬਣਾਈ ਵੱਖਰੀ ਪਾਰਟੀ

ਦੱਸ ਦਈਏ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਚੋਣਾਂ ਲੜਨ ਲਈ ਆਪਣੀ ਪਾਰਟੀ ਬਣਾ ਲਈ ਹੈ।

ਕਿਸਾਨ ਅੰਦੋਲਨ ਖ਼ਤਮ ਹੋਣ ਨਾਲ ਅਮਰਿੰਦਰ ਸਿੰਘ ਲਈ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਹੈ। ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ ਤਾਂ ਉਹ ਮਿਲ ਕੇ ਚੋਣਾਂ ਲੜਨਗੇ। ਭਾਜਪਾ ਤੇ ਅਮਰਿੰਦਰ ਸਿੰਘ ਜਲਦੀ ਹੀ ਸੀਟਾਂ 'ਤੇ ਹੋਏ ਸਮਝੌਤੇ ਤੋਂ ਪਰਦਾ ਚੁੱਕ ਸਕਦੀ ਹੈ।

ਇਹ ਵੀ ਪੜ੍ਹੋ: Punjab Elections: ਕੇਜਰੀਵਾਲ ਵੱਲੋਂ ਭ੍ਰਿਸ਼ਟ ਤੇ ਅਪਰਾਧੀ ਨੇਤਾਵਾਂ ਲਈ ਐਂਟਰੀ ਬੰਦ, ਬੋਲੇ, ਪੰਜਾਬ 'ਚ ਕੁਝ ਮਹੀਨਿਆਂ ਬਾਅਦ 'ਆਪ' ਸਰਕਾਰ ਬਣ ਰਹੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Peel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget