ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਦੇ ਕਾਮਯਾਬ ਹੋਣ ਤੋਂ ਬਹੁਤ ਖੁਸ਼ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ 'ਤੇ ਅੰਦੋਲਨ ਵਾਪਸ ਲੈਣ ਦੇ ਫੈਸਲੇ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਉਮੀਦ ਜਤਾਈ ਕਿ ਚੰਨੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰੇਗੀ।


ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਕਿਸਾਨ ਅੰਦੋਲਨ ਕਰੀਬ 380 ਦਿਨਾਂ ਬਾਅਦ ਖ਼ਤਮ ਹੋਇਆ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੰਦੋਲਨ ਦੀ ਸਫਲਤਾ 'ਤੇ ਕਿਸਾਨਾਂ ਨੂੰ ਵਧਾਈ ਦਿੱਤੀ। ਅਮਰਿੰਦਰ ਸਿੰਘ ਨੇ ਕਿਹਾ, "ਇਹ ਕਿਸਾਨਾਂ ਦਾ ਅਨੁਸ਼ਾਸਨ, ਸਮਰਪਣ, ਵਚਨਬੱਧਤਾ ਤੇ ਲਗਨ ਸੀ ਜਿਸ ਕਾਰਨ ਅੰਦੋਲਨ ਆਪਣੇ ਸਿਖਰ 'ਤੇ ਪਹੁੰਚਿਆ ਤੇ ਆਖਰਕਾਰ ਭਾਰਤ ਸਰਕਾਰ ਨੇ ਤਿੰਨੇ ਕਾਨੂੰਨ ਵਾਪਸ ਲੈ ਲਏ।"


ਇਸ ਦੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਜੋ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸੀ। ਅਮਰਿੰਦਰ ਸਿੰਘ ਨੇ ਕਿਹਾ, "ਮੈਂ ਇਨ੍ਹਾਂ ਚੋਂ ਜ਼ਿਆਦਾਤਰ ਵਾਅਦਿਆਂ ਨੂੰ ਪਹਿਲਾਂ ਹੀ ਪੂਰਾ ਕਰ ਚੁੱਕਾ ਹਾਂ ਤੇ ਹੁਣ ਇਹ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕਰੇ।"


ਅਮਰਿੰਦਰ ਸਿੰਘ ਨੇ ਬਣਾਈ ਵੱਖਰੀ ਪਾਰਟੀ


ਦੱਸ ਦਈਏ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਚੋਣਾਂ ਲੜਨ ਲਈ ਆਪਣੀ ਪਾਰਟੀ ਬਣਾ ਲਈ ਹੈ।


ਕਿਸਾਨ ਅੰਦੋਲਨ ਖ਼ਤਮ ਹੋਣ ਨਾਲ ਅਮਰਿੰਦਰ ਸਿੰਘ ਲਈ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਹੈ। ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ ਤਾਂ ਉਹ ਮਿਲ ਕੇ ਚੋਣਾਂ ਲੜਨਗੇ। ਭਾਜਪਾ ਤੇ ਅਮਰਿੰਦਰ ਸਿੰਘ ਜਲਦੀ ਹੀ ਸੀਟਾਂ 'ਤੇ ਹੋਏ ਸਮਝੌਤੇ ਤੋਂ ਪਰਦਾ ਚੁੱਕ ਸਕਦੀ ਹੈ।



ਇਹ ਵੀ ਪੜ੍ਹੋ: Punjab Elections: ਕੇਜਰੀਵਾਲ ਵੱਲੋਂ ਭ੍ਰਿਸ਼ਟ ਤੇ ਅਪਰਾਧੀ ਨੇਤਾਵਾਂ ਲਈ ਐਂਟਰੀ ਬੰਦ, ਬੋਲੇ, ਪੰਜਾਬ 'ਚ ਕੁਝ ਮਹੀਨਿਆਂ ਬਾਅਦ 'ਆਪ' ਸਰਕਾਰ ਬਣ ਰਹੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904