ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਸ਼ਾਹ ਨੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਅੱਜ ਦਿੱਲੀ ਦੌਰੇ 'ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਅੱਜ ਦਿੱਲੀ ਦੌਰੇ 'ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਨੂੰ ਭਾਜਪਾ 'ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿੱਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ।
ਕੈਪਟਨ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਜੇਕਰ ਪੰਜਾਬ ਲੋਕ ਕਾਂਗਰਸ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਦਾ ਪੰਜਾਬ ਵਿੱਚ 3 ਦਹਾਕਿਆਂ ਤੋਂ ਵੱਧ ਦਾ ਸਿਆਸੀ ਕੈਰੀਅਰ ਹੈ। ਉਨ੍ਹਾਂ ਨੇ ਕਾਂਗਰਸ ਦੇ ਸੰਗਠਨ ਨੂੰ ਸੰਭਾਲਿਆ ਹੈ। ਕਾਂਗਰਸ ਨੂੰ ਦੋ ਵਾਰ ਸੱਤਾ ਵਿਚ ਲਿਆਂਦਾ। ਫਿਰ ਦੋ ਵਾਰ ਮੁੱਖ ਮੰਤਰੀ ਬਣੇ। ਕੈਪਟਨ ਦੇ ਇਸ ਤਜ਼ਰਬੇ ਦਾ ਲਾਹਾ ਲੈਂਦਿਆਂ ਭਾਜਪਾ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗੀ। ਖਾਸ ਤੌਰ 'ਤੇ ਜੇਕਰ ਕੈਪਟਨ ਸਿੱਧੇ ਭਾਜਪਾ 'ਚ ਚਲੇ ਜਾਂਦੇ ਹਨ ਤਾਂ ਉਹ ਪੰਜਾਬ 'ਚ ਪਾਰਟੀ ਦਾ ਵੱਡਾ ਸਿੱਖ ਚਿਹਰਾ ਬਣ ਸਕਦੇ ਹਨ। ਜਿਸ ਦੀ ਕਮੀ ਭਾਜਪਾ ਲਗਾਤਾਰ ਮਹਿਸੂਸ ਕਰ ਰਹੀ ਹੈ।
ਇਹ ਵੀ ਪੜ੍ਹੋ- ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਨਾਲ ਮੈਟਰੋ 'ਚ ਸਫਰ ਕਰਨੋ ਰੋਕਿਆ
ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਨਹੀਂ ਹੋਇਆ
ਪੰਜਾਬ ਵਿਧਾਨ ਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਕੁਰਸੀ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਤੇ ਆਪਣੀ ਪਾਰਟੀ ਬਣਾਈ ਅਤੇ ਭਾਜਪਾ ਨਾਲ ਗਠਜੋੜ ਕੀਤਾ। ਪਰ, ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਕੈਪਟਨ ਖੁਦ ਵੀ ਪਟਿਆਲਾ ਸੀਟ ਹਾਰ ਗਏ ਹਨ। ਉਨ੍ਹਾਂ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।