Captain Meet Modi: ਕੈਪਟਨ ਅਮਰਿੰਦਰ ਸਿੰਘ ਤੇ PM ਮੋਦੀ ਦੀ ਮੀਟਿੰਗ 'ਚੋਂ ਕੀ ਨਿੱਕਲਿਆ ਸਿੱਟਾ, ਜੈ ਇੰਦਰ ਕੌਰ ਵੀ ਰਹੇ ਨਾਲ ਮੌਜੂਦ
Captain Meet PM Modi:ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਸਟੈਂਡ ਅੱਜ ਵੀ ਸਪਸ਼ਟ ਹੈ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਣਾ ਚਾਹੀਦਾ। ਜੇ ਕਿਸਾਨ ਦਿੱਲੀ ਜਾ ਕੇ ਆਪਣੀ ਗੱਲ ਕੇਂਦਰ ਸਰਕਾਰ ਸਾਹਮਣੇ ਰੱਖਣੀ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ
Captain Meet PM Modi: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਦੀ ਇਸ ਮੁਲਾਕਾਤ ਦੌਰਾਨ ਮੁੱਖ ਮੁੱਦਾ ਕਿਸਾਨਾਂ ਦੀਆਂ ਮੰਗਾਂ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਰਿਹਾ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਸਟੈਂਡ ਅੱਜ ਵੀ ਸਪਸ਼ਟ ਹੈ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕਣਾ ਚਾਹੀਦਾ। ਜੇ ਕਿਸਾਨ ਦਿੱਲੀ ਜਾ ਕੇ ਆਪਣੀ ਗੱਲ ਕੇਂਦਰ ਸਰਕਾਰ ਸਾਹਮਣੇ ਰੱਖਣੀ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਹੱਕ ਹੈ।
ਕਿਸਾਨ ਜਥੇਬੰਦੀਆਂ ਨਾਲ ਐਤਵਾਰ ਨੂੰ ਤਿੰਨ ਕੇਂਦਰੀ ਮੰਤਰੀਆਂ ਵੱਲੋਂ ਦਾਲਾਂ ਤੇ ਕਪਾਹ ਨੂੰ ਪੰਜ ਸਾਲ ਲਈ ਕੇਂਦਰੀ ਏਜੰਸੀਆਂ ਵੱਲੋਂ ਐੱਮਐੱਸਪੀ 'ਤੇ ਖ਼ਰੀਦਣ ਦੀ ਗਾਰੰਟੀ ਦੇਣ ਦੇ ਮੁੱਦੇ 'ਤੇ ਕੈਪਟਨ ਨੇ ਕਿਹਾ ਕਿ ਅਜੇ ਕਮੇਟੀ ਨੇ ਇਹ ਤਜਵੀਜ਼ ਦਿੱਤੀ ਹੈ। ਕਾਨੂੰਨੀ ਤੌਰ 'ਤੇ ਇਸ ਨੂੰ ਲਾਗੂ ਕਰਨਾ ਪਵੇਗਾ। ਉਨ੍ਹਾਂ ਇਹ ਆਸ ਪ੍ਰਗਟਾਈ ਕਿ ਕਿਸਾਨਾਂ ਦੇ ਮੁੱਦੇ ਦਾ ਛੇਤੀ ਹੀ ਹੱਲ ਨਿਕਲੇਗਾ।
ਸ਼੍ਰੋਮਣੀ ਅਕਾਲੀ ਦਲ ਨਾਲ ਸੀਟ ਵੰਡ ਸਬੰਧੀ ਉੱਠੇ ਸਵਾਲਾਂ 'ਤੇ ਕੈਪਟਨ ਨੇ ਕੋਈ ਸਪਸ਼ਟ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੀਟ ਵੰਡ ਦਾ ਫ਼ੈਸਲਾ ਪਾਰਟੀ ਨੇ ਲੈਣਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਮੈਂ ਅੱਜ ਵੀ ਉਸੇ ਸਟੈਂਡ 'ਤੇ ਖੜ੍ਹਾ ਹਾਂ ਕਿ ਪੰਜਾਬ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।