ਕੈਪਟਨ ਅਮਰਿੰਦਰ ਦੀ ਕੇਂਦਰੀ ਮੰਤਰੀ ਨੂੰ ਪਾਣੀਆਂ ਬਾਰੇ ਸਲਾਹ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ‘ਚ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਪੂਰੇ ਦੇਸ਼ ਦੀ ਸੱਮਸਿਆ ਹੈ ਨਾ ਕਿ ਕਿਸੇ ਇੱਕ ਸੂਬੇ ਦੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ‘ਚ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਪੂਰੇ ਦੇਸ਼ ਦੀ ਸੱਮਸਿਆ ਹੈ ਨਾ ਕਿ ਕਿਸੇ ਇੱਕ ਸੂਬੇ ਦੀ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਸਾਰੀ ਪਾਰਟੀਆਂ ਨੂੰ ਬੁਲਾ ਕੇ ਪਾਣੀ ਦੇ ਮੁੱਦੇ ‘ਤੇ ਸਭ ਦੇ ਵਿਚਾਰ ਸੁਣਨੇ ਚਾਹੀਦੇ ਹਨ।
ਉਨ੍ਹਾਂ ਦੀ ਅੱਜ ਪਾਣੀ ਦੇ ਮਸਲਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਹੋਈ। ਜਦਕਿ ਦੂਜੇ ਪਾਸੇ ਪੰਜਾਬ ਤੇ ਹਰਿਆਣਾ ‘ਚ ਐਸਵਾਈਐਲ ਮੁੱਦਾ ਇੱਕ ਵਾਰ ਫੇਰ ਤੋਂ ਗਰਮਾਇਆ ਹੋਇਆ ਹੈ। ਇਸ ਮੁੱਦੇ ਤੋਂ ਇਲਾਵਾ ਕੈਪਟਨ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।

ਉਧਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟੱਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਣਦੇ ਹਿੱਸੇ ਦਾ ਪਾਣੀ ਮਿਲਣ ਦੀ ਪੂਰੀ ਉਮੀਦ ਹੈ। ਖੱਟਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ‘ਤੇ ਪੂਰਾ ਭਰੋਸਾ ਹੈ ਤੇ ਹਰਿਆਣਾ ਨੂੰ ਉਸ ਦਾ ਹੱਕ ਜਲਦੀ ਹੀ ਮਿਲੇਗਾ।






















