ਰਮਨਦੀਪ ਕੌਰ ਦੀ ਰਿਪੋਰਟ


ਚੰਡੀਗੜ੍ਹ: ਕਾਂਗਰਸੀ ਲੀਡਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਤੋਂ ਇਕ ਦਿਨ ਬਾਅਦ ਹੋਈ ਹੈ। ਇਸ ਦਰਮਿਆਨ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਮਗਰੋਂ ਕੈਪਟਨ ਨੇ ਸਿਆਸੀ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ।


ਕੈਪਟਨ ਨੇ ਅਜੀਤ ਡੋਭਾਲ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕਰੀਬ 30 ਮਿੰਟ ਚੱਲੀ ਇਸ ਮੁਲਾਕਾਤ ਤੋਂ ਬਾਅਦ ਅਜੀਤ ਡੋਭਾਲ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਰਵਾਨਾ ਹੋ ਗਏ।


ਬੁੱਧਵਾਰ ਕੈਪਟਨ ਵੱਲੋਂ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ ਦੇ ਮੁੱਖ ਵਜੋਂ ਅਸਤੀਫ਼ਾ ਦੇਣਾ ਤੇ ਉਨ੍ਹਾਂ ਦਾ ਇਹ ਕਹਿਣਾ ਕਿ ਕਾਂਗਰਸ 'ਚ ਉਹ ਹੁਣ ਅਪਮਾਨਿਤ ਮਹਿਸੂਸ ਕਰਦਾ ਹੈ। ਇਹ ਸੰਕੇਤ ਹੈ ਕਿ ਉਹ ਬੀਜੇਪੀ ਵੱਲ ਝੁਕ ਸਕਦੇ ਹਨ। ਸਿਆਸੀ ਬਜ਼ਾਰ 'ਚ ਇਹ ਅਟਕਲਾਂ ਪੂਰੀ ਤਰ੍ਹਾਂ ਸਰਗਰਮ ਹਨ। ਹਾਲਾਂਕਿ ਸੱਚ ਕੀ ਹੈ ਜਲਦ ਹੀ ਸਭ ਦੇ ਸਾਹਮਣੇ ਹੋਵੇਗਾ।


ਜਿਸ ਤਰ੍ਹਾਂ ਕੈਪਟਨ ਨੇ ਪਹਿਲਾਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਫਿਰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਉਸ ਤੋਂ ਸਪਸ਼ਟ ਹੈ ਕਿ ਕੈਪਟਨ ਕੁਝ ਵੱਡੀ ਰਣਨੀਤੀ ਘੜ ਰਹੇ ਹਨ। ਸੂਤਰਾਂ ਮੁਤਾਬਕ ਕੈਪਟਨ ਨੇ ਗ੍ਰਹਿ ਮੰਤਰੀ ਨਾਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਹੈ।


ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਤੇ ਪੰਜਾਬ ਉਨ੍ਹਾਂ ਸੂਬਿਆਂ 'ਚ ਸ਼ਾਮਲ ਹਨ ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਰ ਇਨ੍ਹਾਂ ਦੋਵਾਂ ਸੂਬਿਆਂ 'ਚੋਂ ਕਿਸਾਨ ਬੀਜੇਪੀ ਦਾ ਤਿੱਖਾ ਵਿਰੋਧ ਕਰ ਰਹੇ ਹਨ। ਸੋ ਬੀਜੇਪੀ ਇਨ੍ਹਾਂ ਦੋਵਾਂ ਸੂਬਿਆਂ 'ਚ ਇਸ ਵਿਰੋਧ ਦਾ ਹੱਲ ਲੱਭਣਾ ਚਾਹੁੰਦੀ ਹੈ। ਕਿਤੇ ਪੰਜਾਬ ਵਿਚਲਾ ਹੱਲ ਬੀਜੇਪੀ ਨੂੰ ਕੈਪਟਨ ਜ਼ਰੀਏ ਨਿੱਕਲਦਾ ਤਾਂ ਨਹੀਂ ਨਜ਼ਰ ਆ ਰਿਹਾ?