Punjab Election: ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਗਠਜੋੜ ਦਾ ਚਿਹਰਾ ਕੌਣ ਹੋਵੇਗਾ। ਪਰ ਭਾਜਪਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਠਜੋੜ ਦਾ ਚਿਹਰਾ ਨਹੀਂ ਹੋਣਗੇ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸੀ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜ ਰਹੀ ਹੈ। ਪਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਗਠਜੋੜ ਦਾ ਚਿਹਰਾ ਨਹੀਂ ਹਨ। ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਹੋਣਗੇ।


ਸੀਐਮ ਉਮੀਦਵਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਐਨਡੀਏ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਨਹੀਂ ਬਣਾਇਆ ਜਾਵੇਗਾ। ਕੋਈ ਹੋਰ ਸੂਬੇ ਦਾ ਮੁੱਖ ਮੰਤਰੀ ਬਣੇਗਾ। ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਹਨ।


ਰਿਟਾਇਰ ਨਹੀਂ ਹੋ ਰਹੇ ਅਮਰਿੰਦਰ ਸਿੰਘ


ਭਾਜਪਾ ਦੇ ਇਸ ਬਿਆਨ 'ਤੇ ਪੰਜਾਬ ਲੋਕ ਕਾਂਗਰਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਫਿਲਹਾਲ ਸਿਆਸਤ ਤੋਂ ਸੰਨਿਆਸ ਨਹੀਂ ਲੈਣ ਵਾਲੇ।


ਪੰਜਾਬ ਲੋਕ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੀ ਐਨਡੀਏ ਗਠਜੋੜ ਵਿੱਚ ਸ਼ਾਮਲ ਹੈ। ਭਾਜਪਾ ਪੰਜਾਬ ਦੀਆਂ 65 ਸੀਟਾਂ 'ਤੇ ਚੋਣ ਲੜ ਰਹੀ ਹੈ। ਪੰਜਾਬ ਲੋਕ ਕਾਂਗਰਸ ਨੂੰ 37 ਸੀਟਾਂ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 15 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ।



ਇਹ ਵੀ ਪੜ੍ਹੋ: Bhupinder Singh Honey arrested: ਬੀਜੇਪੀ ਨੇ ਸੀਐਮ ਚੰਨੀ ਨੂੰ ਵੀ ਗ਼ੈਰ-ਕਾਨੂੰਨੀ ਮਾਈਨਿੰਗ 'ਚ ਲਪੇਟਿਆ, ਭੁਪਿੰਦਰ ਦੀ ਗ੍ਰਿਫ਼ਤਾਰੀ ਮਗਰੋਂ ਵੱਡਾ ਹਮਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904