Punjab Election 2022: ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿੱਚ ਆ ਗਏ ਹਨ। ਪੰਜਾਬ ਲੋਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਪੰਜਾਬ ਲੋਕ ਕਾਂਗਰਸ ਨੇ ਇੱਕ ਬਿਆਨ ਜਾਰੀ ਕਰਕੇ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੱਤੀ ਹੈ।
ਜਾਰੀ ਲਿਸਟ ਮੁਤਾਬਕ ਪੰਜ ਮੀਤ ਪ੍ਰਧਾਨਾਂ ਵਿੱਚ ਅਮਰੀਕ ਸਿੰਘ ਆਲੀਵਾਲ, ਪ੍ਰੇਮ ਮਿੱਤਲ, ਫਰਜ਼ਾਨਾ ਆਲਮ, ਹਰਜਿੰਦਰ ਸਿੰਘ ਠੇਕੇਦਾਰ ਤੇ ਸੰਜੇ ਇੰਦਰ ਸਿੰਘ ਬੰਨੀ ਚਾਹਲ ਦੇ ਨਾਂ ਸ਼ਾਮਲ ਹਨ। ਜਨਰਲ ਸਕੱਤਰਾਂ ਵਿੱਚ ਰਾਜਵਿੰਦਰ ਕੌਰ ਭਾਗੀਕੇ, ਰਜਿੰਦਰ ਸਿੰਘ ਰਾਜਾ, ਪੁਸ਼ਪਿੰਦਰ ਸਿੰਘ ਭੰਡਾਰੀ ਤੇ ਸਰਿਤਾ ਸ਼ਰਮਾ ਸ਼ਾਮਲ ਹਨ। ਰੋਹਿਤ ਕੁਮਾਰ ਸ਼ਰਮਾ ਨੂੰ ਮੁਹਾਲੀ ਦਾ ਜ਼ਿਲ੍ਹਾ ਪ੍ਰਧਾਨ ਤੇ ਐਡਵੋਕੇਟ ਸੰਦੀਪ ਗੋਰਸੀ ਨੂੰ ਪੀਐਲਸੀ ਦੇ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਜਪਾ ਨੇ ਸੂਬਾ ਵਿਧਾਨ ਸਭਾ ਚੋਣਾਂ ਲਈ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕੀਤਾ ਹੈ। ਹਾਲਾਂਕਿ ਪੰਜਾਬ ਲੋਕ ਕਾਂਗਰਸ ਵੱਲੋਂ ਅਜੇ ਤੱਕ ਉਮੀਦਵਾਰਾਂ ਦੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ।
ਅਜੇ ਤੱਕ ਨਹੀਂ ਹੋਈ ਸੀਟਾਂ ਦੀ ਵੰਡ
ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਅਜੇ ਤੱਕ ਕੋਈ ਸੀਟ ਵੰਡ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਗਠਜੋੜ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ ਤੇ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 50 ਤੋਂ ਵੱਧ ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਸਕਦੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ। ਸੂਬੇ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: Corona Booster Dose: ਹੈਲਥ ਵਰਕਰਜ ਤੇ ਫਰੰਟ ਲਾਈਨ ਵਰਕਰਜ਼ ਨੂੰ ਲੱਗਣੀ ਸ਼ੁਰੂ ਹੋਈ ਬੂਸਟਰ ਡੋਜ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/