ਚੰਡੀਗੜ੍ਹ: ਕੀ ਕੇਂਦਰ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਇਹ ਸਵਾਲ ਪਿਛਲੇ ਦਿਨੀਂ ਕੈਪਟਨ ਦੇ ਪਰਿਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਇਨਕਮ ਟੈਕਸ ਵਿਭਾਗ ਵੱਲੋਂ ਜਾਰੀ ਨੋਟਿਸਾਂ ਮਗਰੋਂ ਉੱਠਿਆ ਹੈ। ਬੇਸ਼ੱਕ ਸ਼ਾਹੀ ਪਰਿਵਾਰ ਦੇ ਵਿਦੇਸ਼ਾਂ ਵਿੱਚ ਖਾਤਿਆਂ ਬਾਰੇ ਈਡੀ ਪਹਿਲਾਂ ਹੀ ਜਾਂਚ ਕਰ ਰਹੀ ਸੀ ਪਰ ਖੇਤੀ ਕਾਨੂੰਨਾਂ ਦੇ ਵਿਰੋਧ ਮਗਰੋਂ ਕੇਂਦਰੀ ਏਜੰਸੀਆਂ ਮੁੜ ਸਰਗਰਮ ਹੋਈਆਂ ਹਨ।


ਹੁਣ ਤੱਕ ਇਹ ਚਰਚਾ ਮੀਡੀਆ ਵਿੱਚ ਸੀ ਪਰ ਕੈਪਟਨ ਨੇ ਖੁਦ ਵੀ ਸਵਾਲ ਉਠਾਏ ਹਨ। ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿੱਚ ਬਿੱਲ ਲਿਆਉਂਦਿਆਂ ਹੀ ਕੇਂਦਰੀ ਏਜੰਸੀਆਂ ਨੇ ਕਾਰਵਾਈ ਕੀਤੀ ਹੈ।


ਆਖਰ ਕੈਪਟਨ ਦੀ ਚਿੱਠੀ ਦਾ ਮਿਲਿਆ ਦਿੱਲੀ ਤੋਂ ਜਵਾਬ, ਪੰਜਾਬ ਸਰਕਾਰ 'ਤੇ ਉਠਾਏ ਵੱਡੇ ਸਵਾਲ


ਕੈਪਟਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ, ਖੁਦ ਨੂੰ (ਕੈਪਟਨ) ਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇਕ ਕਾਨੂੰਨ ਦੀ ਵਿਦਿਆਰਥਣ ਹੈ ਤੇ ਦੂਜੀ ਦੀ ਮੰਗਣੀ ਹੋਣ ਵਾਲੀ ਹੈ ਤੇ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ ਤੇ ਉਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ।


ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸੀ ਮੋਦੀ ਤੋਂ ਕੰਮ ਕਰਾਉਣ ਦੀ ਜੁਗਤ, ਅੱਗਿਓਂ ਕੈਪਟਨ ਦਿੱਤਾ ਕੋਰਾ ਜਵਾਬ


ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੇ ਕੋਵਿਡ ਸੈਂਟਰ 'ਚ ਬਤਾਈ ਰਾਤ, ਸਕੂਲ ਨੂੰ ਬਣਾਇਆ ਜੇਲ੍ਹ


ਕੈਪਟਨ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ ਜਿਸ ਮਗਰੋਂ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਬੱਚਿਆਂ ਨੂੰ ‘ਆਈਟੀ’ ਵੱਲੋਂ ਨੋਟਿਸ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੇ ਇੱਕ-ਦੋ ਦਿਨ ਹੀ ਬਾਅਦ ਜਾਰੀ ਕੀਤੇ ਗਏ ਹਨ।


ਅਮਰੀਕੀ ਚੋਣ ਨਤੀਜਿਆਂ 'ਚ ਫਸਿਆ ਪੇਚ, ਜਾਣੋ ਹੁਣ ਅੱਗੇ ਕੀ ਹੋਏਗਾ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ