ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਇਸ ਮੁੱਦੇ ਦਾ ਪੂਰਾ ਲਾਹਾ ਲੈਂਦਿਆਂ ਵੋਟਰਾਂ ਨੂੰ ਲੁਭਾਉਣ ਦੀ ਆੜ 'ਚ ਹਨ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਬੀਰ ਬਾਦਲ ਨੂੰ ਨਵੇਂ ਖੇਤੀ ਕਾਨੂੰਨਾਂ 'ਤੇ ਟਿੱਪਣੀ ਕਰਨ ਦਾ ਕੋਈ ਹੱਕ ਨਹੀਂ ਹੈ।
ਕੈਪਟਨ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੂੰ ਨਵੇਂ ਖੇਤੀ ਕਾਨੂੰਨਾਂ 'ਤੇ ਟਿੱਪਣੀ ਕਰਨ ਦਾ ਹੱਕ ਉਦੋਂ ਤਕ ਨਹੀਂ ਹੈ ਜਦੋਂ ਤਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਹ ਜਵਾਬ ਨਹੀਂ ਦਿੰਦੇ ਕਿ ਹਰਸਮਿਰਤ ਬਾਦਲ ਨੇ ਆਰਡੀਨੈਂਸ ਦਾ ਉਸ ਸਮੇਂ ਵਿਰੋਧ ਕਿਉਂ ਨਹੀਂ ਕੀਤਾ ਜਦੋਂ ਉਨ੍ਹਾਂ ਨੂੰ ਕੇਂਦਰੀ ਮੰਤਰੀਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ। ਕੈਪਟਨ ਨੇ ਇਲਜ਼ਾਮ ਲਾਇਆ ਕਿ ਸੁਖਬੀਰ ਆਪਣੀ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼
ਕੈਪਟਨ ਨੇ ਸੁਖਬੀਰ ਨੂੰ ਤਿੰਨ ਸਵਾਲਾਂ ਦਾ ਜਵਾਬ ਦੇਣ ਲਈ ਕਿਹਾ ਹੈ:
ਹਰਸਿਮਰਤ ਬਾਦਲ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਿਉਂ ਨਹੀਂ ਕੀਤਾ? ਜਦੋਂ ਪਹਿਲੀ ਵਾਰ ਕੇਂਦਰੀ ਮੰਤਰੀਮੰਡਲ 'ਚ ਮਨਜ਼ੂਰੀ ਦਿੱਤੀ ਗਈ ਸੀ ਉਸ ਵੇਲੇ ਉਹ ਮੈਂਬਰ ਸੀ।
ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈਕੇ ਸਹਿਮਤੀ ਬਣਾਉਣ ਲਈ ਜੋ ਬੈਠਕ ਬੁਲਾਈ ਗਈ ਸੀ, ਉਦੋਂ ਸੁਖਬੀਰ ਨੇ ਸੂਬਾ ਸਰਕਾਰ ਦਾ ਸਮਰਥਨ ਕਿਉਂ ਨਹੀਂ ਕੀਤਾ?
ਕੈਪਟਨ ਨੇ ਪੁੱਛਿਆ, 'ਅਕਾਲੀਆਂ ਨੇ ਪੰਜਾਬ ਵਿਧਾਨਸਭਾ ਦੇ ਸੈਸ਼ਨ ਦਾ ਬਾਈਕਾਟ ਕਿਉਂ ਕੀਤਾ, ਜਿਸ 'ਚ ਬੀਜੇਪੀ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਨੇ ਖੇਤੀ ਕਾਨੂੰਨਾਂ ਨੂੰ ਲੈਕੇ ਲਿਆਂਦੇ ਗਏ ਪ੍ਰਸਤਾਵ ਦੇ ਪੱਖ 'ਚ ਵੋਟ ਪਾਈ ਸੀ।'
ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ