ਰਮਨਦੀਪ ਕੌਰ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਸੀਹਤ ਦਿੱਤੀ ਕਿ ਉਹ ਕੰਮ ਨਾਲ ਵਾਸਤਾ ਰੱਖਣ। ਦਰਅਸਲ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਆਖੀ ਸੀ।

ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਸੀ। ਕੇਜਰੀਵਾਲ ਨੇ ਲਿਖਿਆ ਸੀ ਸੂਬਾ ਸਰਕਾਰ ਨੂੰ ਅਜਿਹੇ ਮਾਫੀਆ ਖਿਲਾਫ ਲੋੜੀਂਦੇ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ ਤੇ ਕੇਸ ਤੁਰੰਤ ਸੀਬੀਆਈ ਨੂੰ ਸੌਂਪ ਦੇਣਾ ਚਾਹੀਦਾ ਹੈ।


ਕੇਜਰੀਵਾਲ ਦੇ ਇਸ ਟਵੀਟ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ 'ਚ 'ਆਪ' ਦਾ ਆਧਾਰ ਬਣਾਉਣ ਲਈ ਇਸ ਦੁਖਦਾਈ ਘਟਨਾ ਨੂੰ ਸਿਆਸੀ ਰੂਪ ਨਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਕੇਸ ਦੇਖ ਰਹੀ ਹੈ ਤਾਂ ਸੀਬੀਆਈ ਨੂੰ ਜਾਂਚ ਕਿਉਂ ਸੌਂਪੀ ਜਾਵੇ?


ਕੈਪਟਨ ਨੇ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੇ ਕੇਜਰੀਵਾਲ ਦੇ ਬਿਆਨ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆਖਿਆ,‘‘ਕਈ ਲੋਕਾਂ ਦੀ ਜਾ ਚਲੇ ਗਈ ਅਤੇ ਤੁਸੀਂ ਇਸ ਦੁਖਦਾਈ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਧਿਆਨ ਦੇਣ ਲਈ ਦੀ ਸਲਾਹ ਦਿੱਤੀ।


ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਥਾਨਕ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਨਜਾਇਜ਼ ਸ਼ਰਾਬ ਦਾ ਕੋਈ ਕੇਸ ਹੱਲ ਨਹੀਂ ਕੀਤਾ ਤਾਂ ਕੈਪਟਨ ਨੇ ਕੇਜਰੀਵਾਲ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਤੱਥ ਜਾਂਚਣ ਦੀ ਸਲਾਹ ਦਿੱਤੀ।

ਕੀ ਹੁਣ ਕੈਪਟਨ ਅਮਰਿੰਦਰ ਦੇਣਗੇ ਅਸਤੀਫ਼ਾ?, ਜ਼ਹਿਰੀਲੀ ਸ਼ਰਾਬ ਬਣੀ ਮੁੱਖ ਮੰਤਰੀ ਲਈ ਮੁਸੀਬਤ

ਦਰਅਸਲ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ। ਇਸ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇਕ ਹੋਰ ਮੁੱਦਾ ਮਿਲ ਗਿਆ ਹੈ।

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ, ਗਿਣਤੀ ਵਧ ਕੇ ਹੋਈ 112

ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ