ਕੈਪਟਨ ਅਮਰਿੰਦਰ ਨੇ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ 'ਤੇ ਮਾਨ ਦੀ ਕੀਤੀ ਨਿਖੇਧੀ, ਭਗਵੰਤ ਮਾਨ ਨੂੰ ਕਾਨੂੰਨ ਅਤੇ ਜਾਂਚ ਪ੍ਰਕਿਰਿਆ ਸਿੱਖਣ ਦੀ ਦਿੱਤੀ ਸਲਾਹ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।
Punjab news: ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।
'ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਤੇ ਜਾਂਚ ਪ੍ਰਕਿਰਿਆ ਸਿੱਖਣ'
ਇਸ ਬਿਆਨ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।
ਇਹ ਵੀ ਪੜ੍ਹੋ: ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਸਡੀਐਮ ਵਜੋਂ ਬਾਬਾ ਬਕਾਲਾ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ, ਅੱਜ ਮੱਥਾ ਟੇਕਣ ਪਹੁੰਚੇ
ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸ਼ਾਸਨ ਬਾਰੇ ਸਿੱਖਣ - ਕੈਪਟਨ
ਕੈਪਟਨ ਅਮਰਿੰਦਰ ਸਿੰਘ (Captain amarinder singh) ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਭਗਵੰਤ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁਖਤਾਰ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News: ਹਿੰਦੂ ਨੇਤਾ ਬ੍ਰਿਜ ਮੋਹਨ ਸੂਰੀ ਨਜ਼ਰਬੰਦ, ਪੁਲਿਸ ਨੇ ਕਿਹਾ- ਅਗਲੇ ਦੋ ਦਿਨ ਖ਼ਤਰਾ, ਘਰੋਂ ਬਾਹਰ ਨਾ ਜਾਇਓ