ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਛਿੜੀ ਚਰਚਾ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰ੍ਹਾਮ ਲਾ ਦਿੱਤਾ ਹੈ। ਕੈਪਟਨ ਨੇ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ।


‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪਸ਼ਟ ਕੀਤਾ ਕਿ ਐਕੁਆਇਰ ਕੀਤੀ ਜ਼ਮੀਨ ਵਿੱਚ ਮੱਤੇਵਾੜਾ ਜੰਗਲ ਦੇ 2300 ਏਕੜ 'ਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ।


ਗੁਰਦਾਸਪੁਰ 'ਚ 250 ਕਰੋੜ ਰੁਪਏ ਦੀ ਹੈਰੋਇਨ ਬਰਾਮਦ


ਕੈਪਟਨ ਨੇ ਇਹ ਖਦਸ਼ਾ ਵੀ ਦੂਰ ਕਰ ਦਿੱਤਾ ਕਿ ਉਦਯੋਗਿਕ ਪਾਰਕ ਦੀ ਰਹਿੰਦ-ਖੂੰਹਦ ਸਤਲੁਜ ਦਰਿਆ ਵਿੱਚ ਪਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਤਾਜ਼ਾ ਨੇਮਾਂ ਮੁਤਾਬਕਾਂ ਆਧੁਨਿਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ।


ਪੰਜਾਬ 'ਚ ਕਰਫਿਊ ਬਾਰੇ ਕੈਪਟਨ ਨੇ ਕੀਤਾ ਸਪਸ਼ਟ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ