ਪੜਚੋਲ ਕਰੋ

ਆਪ ਪੰਜਾਬ ਨੇ ਘੇਰੀ ਕੈਪਟਨ ਸਰਕਾਰ, ਮੰਤਰੀਆਂ 'ਤੇ ਮਹਾਂਭ੍ਰਿਸ਼ਟ ਹੋਣ ਦੇ ਇਲਜ਼ਾਮ

ਵਿਰੋਧੀ ਧਿਰ ਦੇ ਨੇਤਾ ਅਤੇ ਆਪ ਪੰਜਾਬ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭ੍ਰਿਸ਼ਟ ਮੰਤਰੀਆਂ ਨੂੰ ਬਚਾਉਣ 'ਤੇ ਲੱਗੇ ਹੋਏ ਹਨ। ਇਸ ਦੇ ਨਾਲ ਉਨ੍ਹਾਂ ਪ੍ਰਧਾਨ ਸਿੱਧੂ ਦੀ ਚੁੱਪੀ 'ਤੇ ਵੀ ਤੰਨਜ ਕੀਤਾ।

ਚੰਡੀਗੜ੍ਹ: ਕਾਂਗਰਸ ਸਰਕਾਰ (Punjab Congress) ਦੇ ਮਹਾਂਭ੍ਰਿਸ਼ਟ ਅਤੇ ਬਦਨਾਮ ਮੰਤਰੀਆਂ ਦੀ ਤੁਰੰਤ ਬਰਖ਼ਾਸਤਗੀ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ (Aam Aadmi Party Punjab) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਮਾਨਯੋਗ ਵੀ.ਪੀ. ਸਿੰਘ ਬਦਨੌਰ (Governor VP Singh Badnaur) ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਵਾਲੇ ਇਸ ਵਫ਼ਦ 'ਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਸੀ।

'ਆਪ' ਦੇ ਵਫ਼ਦ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ 'ਚ ਕੈਬਨਿਟ ਮੰਤਰੀ (Punjab Cabinet Minister) ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਨ ਆਸ਼ੂ ਉਤੇ ਬਹੁ ਕਰੋੜੀ ਘੁਟਾਲੇ- ਘਪਲੇ ਕਰਨ ਦਾ ਦੋਸ਼ ਲਾਉਂਦੇ ਹੋਏ ਇਨਾਂ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕਰਕੇ ਇਨ੍ਹਾਂ ਉਪਰ ਫ਼ੌਜ਼ਦਾਰੀ ਮੁਕੱਦਮੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਅੱਧਾ ਦਰਜਨ ਮੰਤਰੀ ਨਾ ਕੇਵਲ ਭ੍ਰਿਸ਼ਟਾਚਾਰ ਦੇ ਵੱਡੇ ਮਾਮਲਿਆਂ 'ਚ ਘਿਰੇ ਹੋਏ ਹਨ, ਸਗੋਂ ਬੱਚੇ- ਬੱਚੇ 'ਚ ਬਦਨਾਮ ਹੋ ਚੁੱਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh), ਕਾਂਗਰਸ ਹਾਈਕਮਾਨ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਜ਼ੁਬਾਨ ਇਨ੍ਹਾਂ ਵਿਰੁੱਧ ਨਹੀਂ ਖੁੱਲੀ, ਕਾਰਵਾਈ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਬਰਖ਼ਾਸਤ ਕਰਨ ਲਈ ਮਾਨਯੋਗ ਰਾਜਪਾਲ ਨੂੰ ਬੇਨਤੀ ਕੀਤੀ ਹੈ।

ਆਪ ਪੰਜਾਬ ਨੇ ਘੇਰੀ ਕੈਪਟਨ ਸਰਕਾਰ, ਮੰਤਰੀਆਂ 'ਤੇ ਮਹਾਂਭ੍ਰਿਸ਼ਟ ਹੋਣ ਦੇ ਇਲਜ਼ਾਮ

ਚੀਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਰਲਸ਼ਿਪ ਦੇ ਫੰਡਾਂ ਵਿੱਚ ਕਰੋੜਾਂ ਦਾ ਘੋਟਾਲਾ ਕੀਤਾ ਹੈ, ਜਿਸ ਕਾਰਨ ਦੋ ਲੱਖ ਤੋਂ ਜ਼ਿਆਦਾ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸੀਬੀਆਈ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਤਰੀ ਨੂੰ ਸਰਕਾਰੀ ਅਧਿਕਾਰੀਆਂ ਤੋਂ ਕਲੀਨ ਚਿੱਟ ਦਿਵਾ ਦਿੱਤੀ ਹੈ।

ਰਾਣਾ ਗੁਰਮੀਤ ਸਿੰਘ ਸੋਢੀ ਬਾਰੇ ਚੀਮਾ ਨੇ ਦੱਸਿਆ ਕਿ ਸੋਢੀ ਨੇ ਆਪਣੀ ਐਕੁਆਇਰ ਹੋਈ ਜ਼ਮੀਨ ਦੇ ਬਦਲੇ ਦੋ ਵਾਰ ਰਕਮ ਪ੍ਰਾਪਤ ਕੀਤੀ ਹੈ ਅਤੇ ਤੀਸਰੀ ਵਾਰ ਰਕਮ ਹਾਸਲ ਕਰਨ ਦੇ ਯਤਨ ਕੀਤੇ ਹਨ, ਇਸ ਤਰ੍ਹਾਂ ਇੱਕ ਸੰਵਿਧਾਨਕ ਅਹੁੱਦੇ 'ਤੇ ਬੈਠੇ ਰਾਣਾ ਸੋਢੀ ਨੇ ਸਰਕਾਰੀ ਖ਼ਜ਼ਾਨੇ 'ਤੇ ਡਾਕਾ ਮਾਰਿਆ ਹੈ। ਇਸ ਖ਼ਿਲਾਫ਼ ਧੋਖ਼ਾਧੜੀ ਦਾ ਸਿੱਧਾ ਕੇਸ ਬਣਦਾ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 'ਤੇ ਕੋਰੋਨਾ ਦੇ ਇਲਾਜ ਲਈ ਜ਼ਰੂਰੀ ਫਤਿਹ ਕਿੱਟ ਖ਼ਰੀਦਣ ਵਿੱਚ ਘੋਟਾਲਾ ਕਰਨ ਦੇ ਦੋਸ਼ ਲਾਉਂਦਿਆਂ ਚੀਮਾ ਨੇ ਦੱਸਿਆ ਕਿ ਮੰਤਰੀ ਸਿੱਧੂ ਨੇ ਗਊਸ਼ਾਲਾ ਦੇ ਨਾਂਅ 'ਤੇ ਮੋਹਾਲੀ ਨੇੜੇ 10 ਏਕੜ ਜ਼ਮੀਨ 'ਤੇ ਕਬਜਾ ਕੀਤਾ ਹੈ, ਜਿਸ ਦੀ ਕੀਮਤ 100 ਕਰੋੜ ਤੋਂ ਜ਼ਿਆਦਾ ਹੈ। ਜਦੋਂ ਕਿ ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਕਈ ਤਰ੍ਹਾਂ ਦੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਪਰ ਹੁਣ ਮੰਤਰੀ ਆਸ਼ੂ ਦੇ ਕਰੀਬੀ ਅਧਿਕਾਰੀ ਨੇ ਜੰਡਿਆਲਾ ਗੁਰੂ ਦੇ 8 ਗੋਦਾਮਾਂ ਵਿੱਚ 20 ਕਰੋੜ ਰੁਪਏ ਦੀ ਕਣਕ ਹੀ ਵੇਚ ਦਿੱਤੀ। ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਵੱਡਾ ਘਾਟਾ ਪਿਆ ਹੈ।

ਚੀਮਾ ਨੇ ਦੱਸਿਆ ਕਿ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਿੱਥੇ ਉਦਯੋਗਿਕ ਪਲਾਟ ਵੰਡਣ ਵਿੱਚ ਘੋਟਾਲਾ ਕੀਤਾ ਹੈ, ਉੱਥੇ ਹੀ ਜੇਸੀਟੀ ਕੰਪਨੀ ਦੀ ਮੋਹਾਲੀ ਸਥਿਤ 31 ਏਕੜ ਜ਼ਮੀਨ ਨੂੰ ਕੌਡੀਆਂ ਦਾ ਵੇਚ ਦਿੱਤਾ। ਇਹ ਜ਼ਮੀਨ ਵੇਚਣ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ ਸੀ ਅਤੇ ਇਸ ਸੰਬੰਧੀ ਹੋਈ ਜਾਂਚ 'ਚ ਖੁਲਾਸਾ ਹੋਇਆ ਕਿ ਸਸਤੀ ਜ਼ਮੀਨ ਵੇਚਣ ਨਾਲ ਸਰਕਾਰੀ ਖ਼ਜ਼ਾਨੇ ਨੂੰ 125 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੀਪੀਸੀਸੀ ਪ੍ਰਧਾਨ ਸਮੇਤ ਕਾਂਗਰਸ ਹਾਈਕਮਾਨ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਬਚਾ ਰਹੀ ਹੈ, ਕਿਉਂਕਿ ਲੁੱਟ ਦਾ ਹਿੱਸਾ ਉਪਰ ਤੱਕ ਜਾਂਦਾ ਹੈ। ਨਵਜੋਤ ਸਿੱਧੂ ਨੂੰ ਵੀ ਲੰਬੇ ਹੱਥੀ ਲੈਂਦਿਆਂ ਸਿੱਧੂ ਵੱਲੋਂ ਖੇਡੀ ਜਾਂਦੀ ਟਵਿੱਟਰ ਜੰਗ ਬਾਰੇ ਚੀਮਾ ਨੇ ਕਿਹਾ, "ਜੇ ਸਿੱਧੂ ਸੱਚਮੁੱਚ ਹੀ ਪੰਜਾਬ ਦਾ ਭਲਾ ਚਹੁੰਦੇ ਹਨ ਤਾਂ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਕਢਵਾਉਣ।"

ਇਹ ਵੀ ਪੜ੍ਹੋ: Covid Travel Update: ਖ਼ੁਸ਼ਖ਼ਬਰੀ! ਹੁਣ ਭਾਰਤੀ ਇਨ੍ਹਾਂ 4 ਦੇਸ਼ਾਂ ਦੀ ਕਰ ਸਕਦੇ ਹਨ ਯਾਤਰਾ, ਵੇਖੋ ਪੂਰੀ ਜਾਣਕਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget