Captain Amarinder Singh urges Modi to intervene to bring back Punjabi students stranded in Ukraine


ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ 'ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।


ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਹੈ, ਜੋ ਦਿਆਰਥੀਆਂ ਦੀ ਜਲਦੀ ਵਾਪਸੀ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਸਕੇ। ਪੰਜਾਬ ਸਰਕਾਰ ਵੱਲੋਂ ਪੱਕਾ ਫ਼ੋਨ ਨੰਬਰ ਸਥਾਪਤ ਕਰਨ ਦੇ ਬਾਵਜੂਦ ਇਸ ਕੰਮ ਲਈ ਅਜੇ ਤੱਕ ਕੋਈ ਨੋਡਲ ਅਫ਼ਸਰ ਨਿਯੁਕਤ ਨਹੀਂ ਕੀਤਾ ਗਿਆ।


ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਾਲ ਮਾਪਿਆਂ ਦੀਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਯੂਕਰੇਨ ਤੋਂ ਆ ਰਹੀਆਂ ਖਬਰਾਂ ਅਤੇ ਉੱਥੇ ਦੇ ਖਰਾਬ ਮੌਸਮ ਅਤੇ ਭੋਜਨ ਤੋਂ ਬਿਨਾਂ ਬੰਕਰਾਂ ਤੇ ਮੈਟਰੋ ਸਟੇਸ਼ਨਾਂ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਕਾਰਨ ਡੂੰਘੇ ਦੁੱਖ ਵਿੱਚ ਹਨ।


ਹਾਲਾਂਕਿ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਵਾਪਸ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਇਨ੍ਹਾਂ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਯੂਕਰੇਨ ਵਿੱਚ ਸਥਿਤੀ ਦੀ ਗੰਭੀਰਤਾ ਨੂੰ ਸਮਝ ਸਕਦੇ ਹਨ, ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀ ਸਰਕਾਰ ਹਰ ਵਿਦਿਆਰਥੀ ਅਤੇ ਵਿਅਕਤੀ ਨੂੰ ਸੁਰੱਖਿਅਤ ਵਾਪਸ ਲਿਆਏਗੀ।


ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ, ਬਗੈਰ ਵੀਜ਼ਾ ਪਾਰ ਕਰ ਸਕਣਗੇ ਪੋਲੈਂਡ ਦੀ ਸਰਹੱਦ


<iframe width="1113" height="626" src="https://www.youtube.com/embed/TUlwqu9hVEk" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture" allowfullscreen></iframe>