Punjab News: ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਹੀਂ ਛੱਡਣਗੇ। ਉਨ੍ਹਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੱਲੋਂ ਉਨ੍ਹਾਂ ਨੂੰ ਜੋ ਵੀ ਭੂਮਿਕਾ ਤੇ ਡਿਊਟੀ ਸੌਂਪੀ ਗਈ ਹੈ, ਉਸ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ।


ਦਰਅਸਲ ਕੁਝ ਕਾਂਗਰਸੀ ਲੀਡਰਾਂ ਦੀ ਬੀਜੇਪੀ ਛੱਡ ਘਰ ਵਾਪਸੀ ਮਗਰੋਂ ਚਰਚੀ ਛਿੜੀ ਸੀ ਕਿ ਕੈਪਟਨ ਵੀ ਵਾਪਸ ਕਾਂਗਰਸ ਵਿੱਚ ਆ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਸੀ ਕਿ ਇਹ ਕਾਂਗਰਸੀ ਲੀਡਰ ਕੈਪਟਨ ਦੀ ਸਲਾਹ ਨਾਲ ਹੀ ਬੀਜੇਪੀ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਮੁੜ ਜਾ ਰਹੇ ਹਨ। ਕੈਪਟਨ ਨੇ ਅਜਿਹੀਆਂ ਸਾਰੀਆਂ ਰਿਪੋਰਟਾਂ ਨੂੰ ਰੱਦ ਕੀਤਾ ਹੈ।


ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਵਾਲੇ ਸਿਆਸਤਦਾਨਾਂ ਬਾਰੇ ਅਗਾਊਂ ਜਾਣਕਾਰੀ ਹੋਣ ਦੀਆਂ ਅਫ਼ਵਾਹਾਂ ਨੂੰ ਖਾਰਜ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਫ਼ਵਾਹਾਂ ’ਚ ਕੋਈ ਦਮ ਨਹੀਂ ਕਿ ਪਾਰਟੀ ਛੱਡਣ ਦੀ ਯੋਜਨਾ ਉਨ੍ਹਾਂ ਦੇ ਘਰ ਬਣਾਈ ਗਈ ਸੀ।


ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਰਿਪੋਰਟਾਂ ਨਾ ਸਿਰਫ਼ ਬੇਬੁਨਿਆਦ ਹਨ ਬਲਕਿ ਭੰਬਲਭੂਸਾ ਪੈਦਾ ਕਰਨ ਲਈ ਜਾਣਬੁੱਝ ਕੇ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਚੰਗੀ ਤਰ੍ਹਾਂ ਸੋਚਿਆ ਸਮਝਿਆ ਤੇ ਅਟੱਲ ਸੀ। ਇਸ ਤੋਂ ਤੈਅ ਹੈ ਕਿ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਵਿੱਚ ਹੀ ਰਹਿਣਗੇ।


ਦੱਸ ਦਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਬੀਜੇਪੀ ਕਾਂਗਰਸ ਵਿੱਚੋਂ ਆਏ ਲੀਡਰਾਂ ਦੇ ਸਹਾਰੇ ਇਕੱਲੇ ਹੀ ਲੋਕ ਸਭਾ ਚੋਣਾਂ ਲੜਨ ਦੀ ਪਲਾਨਿੰਗ ਕਰ ਰਹੀ ਹੈ ਪਰ ਇਹ ਲੀਡਰ ਹੁਣ ਘਰ ਵਾਪਸੀ ਦਾ ਮੂਡ ਬਣਾ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਵਿੱਚੋਂ ਆਏ ਸੀਨੀਅਰ ਲੀਡਰ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪਣ ਤੋਂ ਬੀਜੇਪੀ ਦੀ ਪੁਰਾਣੀ ਲੀਡਰਸ਼ਿਪ ਨਾਰਾਜ਼ ਹੈ। ਅਜਿਹੇ ਵਿੱਚ ਬੀਜੇਪੀ ਹਾਈਕਮਾਨ ਲਈ ਅਜੀਬ ਹਾਲਤ ਬਣ ਗਈ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਦੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ 'ਚ ਇੱਕ ਸਾਲ ਲਈ ਵਾਧਾ


ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਕਈ ਕਾਂਗਰਸੀ ਆਗੂਆਂ ਤੇ ਸਾਬਕਾ ਮੰਤਰੀਆਂ ਨੇ ਘਰ ਵਾਪਸੀ ਦੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਮੌਜੂਦਾ ਭਾਜਪਾ ਆਗੂ ਬਲਬੀਰ ਸਿੱਧੂ, ਜੀਤੀ ਸਿੱਧੂ, ਜੀਤ ਮੋਹਿੰਦਰ ਸਿੱਧੂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਤੇ ਹੋਰ ਆਗੂਆਂ ਨੇ ਲੰਘੇ ਦਿਨ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਕੌਮੀ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਘਰ ਵਾਪਸੀ ਬਾਰੇ ਵਿਚਾਰ ਚਰਚਾ ਕੀਤੀ।


ਇਹ ਵੀ ਪੜ੍ਹੋ: Viral News: ਪਰਿਵਾਰ ਤੋਂ ਬਿਲਕੁਲ ਵੱਖ ਨਜ਼ਰ ਆਇਆ ਪੁੱਤਰ, ਪਤਨੀ 'ਤੇ ਹੋਇਆ ਸ਼ੱਕ, ਕਰਵਾਇਆ ਡੀਐਨਏ ਟੈਸਟ, ਪਰ ਸੱਚਾਈ ਜਾਣ ਕੇ ਰਹਿ ਗਏ ਹੈਰਾਨ