ਪੜਚੋਲ ਕਰੋ

ਹਾਲਾਤ ਵਿਗੜਦੇ ਵੇਖ ਕੈਪਟਨ ਦਾ ਬੈਕ ਗੇਅਰ, ਹਾਈਕਮਾਨ ਦੇ ਫ਼ੈਸਲੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ

ਪ੍ਰਦੇਸ਼ ਕਾਂਗਰਸ ਦੇ ਦਿੱਗਜਾਂ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨੂੰ ਭੜਕਾਉਣ ਲਈ ਕੋਈ ਕਦਮ ਨਾ ਚੁੱਕਿਆ ਜਾਵੇ ਤੇ ਪਾਰਟੀ ਹਾਈਕਮਾਨ ਵੱਲੋਂ ਲਏ ਜਾਣ ਵਾਲੇ ਫ਼ੈਸਲੇ ਦੀ ਉਡੀਕ ਕੀਤੀ ਜਾਵੇ।

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਪਿਛਲੇ ਕੁਝ ਦਿਨਾਂ ਤੋਂ ਹੰਗਾਮਾ ਚੱਲ ਰਿਹਾ ਹੈ। ਪਾਰਟੀ ਹਾਈਕਮਾਨ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਮਾਇਤੀ ਖੇਮੇ ਨੇ ਡੈਮੇਜ਼ ਕੰਟਰੋਲ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਨਾਰਾਜ਼ ਵਿਧਾਇਕ ਨਵਜੋਤ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਤੇ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਮੀ-ਟੂ ਕੇਸ 'ਚ ਕਾਰਵਾਈ ਟਾਲ ਦਿੱਤੀ ਗਈ ਹੈ।

ਪ੍ਰਦੇਸ਼ ਕਾਂਗਰਸ ਦੇ ਦਿੱਗਜਾਂ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਨਾਰਾਜ਼ ਵਿਧਾਇਕਾਂ ਤੇ ਮੰਤਰੀਆਂ ਨੂੰ ਭੜਕਾਉਣ ਲਈ ਕੋਈ ਕਦਮ ਨਾ ਚੁੱਕਿਆ ਜਾਵੇ ਤੇ ਪਾਰਟੀ ਹਾਈਕਮਾਨ ਵੱਲੋਂ ਲਏ ਜਾਣ ਵਾਲੇ ਫ਼ੈਸਲੇ ਦੀ ਉਡੀਕ ਕੀਤੀ ਜਾਵੇ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਹਾ ਹੈ ਕਿ ਕਿਸੇ ਵੀ ਪਾਰਟੀ ਨੇਤਾ ਵਿਰੁੱਧ ਕੋਈ ਕਾਰਵਾਈ ਜਾਂ ਜਾਂਚ ਨਹੀਂ ਕੀਤੀ ਜਾ ਰਹੀ।

ਇਹ ਫ਼ੈਸਲਾ ਕੈਪਟਨ ਖੇਮੇ ਨੇ ਨਾਰਾਜ਼ ਵਿਧਾਇਕਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਲਿਆ ਹੈ। ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲਿਆਂ 'ਚ ਕਥਿਤ ਤੌਰ 'ਤੇ ਦੋਸ਼ੀ ਠਹਿਰੇ ਗਏ ਬਾਦਲ ਪਰਿਵਾਰ ਨੂੰ ਸਜ਼ਾ ਦਿਵਾਉਣ ਦੀ ਮੰਗ ਲਈ ਪੰਜਾਬ ਕਾਂਗਰਸ ਦੇ ਵਿਧਾਇਕ, ਮੰਤਰੀ ਤੇ ਸੰਸਦ ਮੈਂਬਰ ਲਾਮਬੰਦ ਹੋ ਗਏ ਸਨ।

ਹੁਣ ਕੈਪਟਨ ਸਰਕਾਰ ਵੱਲੋਂ ਨਾਰਾਜ਼ ਵਿਧਾਇਕਾਂ ਖ਼ਿਲਾਫ਼ ਪੁਰਾਣੇ ਕੇਸਾਂ ਦੀ ਜਾਂਚ ਸ਼ੁਰੂ ਕਰਨ ਤੇ ਕੈਪਟਨ ਦੇ ਸਲਾਹਕਾਰ ਵੱਲੋਂ ਵਿਧਾਇਕ ਪ੍ਰਗਟ ਸਿੰਘ ਨੂੰ ਧਮਕੀਆਂ ਦੇਣ ਤੋਂ ਬਾਅਦ ਉਹ ਲਗਾਤਾਰ ਵਿਰੋਧ ਤੇ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਦੇ ਸਮਰਥਨ 'ਚ ਕਈ ਹੋਰ ਵਿਧਾਇਕ ਕੈਪਟਨ ਅਮਰਿੰਦਰ ਦੇ ਕੰਮਕਾਜ 'ਤੇ ਉਂਗਲ ਚੁੱਕਣ ਲੱਗੇ ਹਨ।

ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਨੇ ਹਾਈਕਮਾਨ ਵੱਲੋਂ ਕਦਮ ਚੁੱਕਣ ਤੋਂ ਪਹਿਲਾਂ ਨਾਰਾਜ਼ ਵਿਧਾਇਕਾਂ ਨੂੰ ਅਲੱਗ-ਥਲੱਗ ਕਰਦਿਆਂ ਉਨ੍ਹਾਂ ਦੀ ਮੰਗ ਨੂੰ ਕਾਨੂੰਨ-ਵਿਵਸਥਾ ਤੇ ਅਦਾਲਤੀ ਪੇਚੀਦਗੀਆਂ ਨਾਲ ਜੋੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਤਾਂ ਕਿ ਕੈਪਟਨ ਦੇ ਕੰਮਕਾਜ 'ਤੇ ਸਵਾਲੀਆ ਨਿਸ਼ਾਨ ਲਾਉਣ ਵਾਲਿਆਂ ਨੂੰ ਹਾਈਕਮਾਨ ਦੇ ਸਾਹਮਣੇ ਨਾਰਾਜ਼ ਵਿਧਾਇਕਾਂ ਦੀ ਰੰਜਿਸ਼ ਕਾਰਵਾਈ ਕਰਾਰ ਦਿੱਤੀ ਜਾ ਸਕੇ।

ਪਤਾ ਲੱਗਿਆ ਹੈ ਕਿ ਵਿਜੀਲੈਂਸ ਬਿਊਰੋ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਖ਼ਿਲਾਫ਼ ਠੇਕੇਦਾਰਾਂ ਨੂੰ ਲਾਭ ਪਹੁੰਚਾਉਣ ਤੇ ਸਥਾਨਕ ਸਰਕਾਰਾਂ ਵਿਭਾਗ 'ਚ ਤਰੱਕੀਆਂ ਤੇ ਨਿਯੁਕਤੀਆਂ ਨਾਲ ਸਬੰਧਤ ਬੇਨਿਯਮੀਆਂ ਲਈ ਤੇਜ਼ੀ ਨਾਲ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਸਨ, ਹੁਣ ਉਸ ਕਾਰਵਾਈ ਨੂੰ ਅੱਗੇ ਵਧਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

ਚਰਨਜੀਤ ਚੰਨੀ ਬਾਰੇ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਚੁੱਕੇ ਗਏ ਸਖ਼ਤ ਸਟੈਂਡ 'ਚ ਵੀ ਨਰਮੀ ਆ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਨ ਦਾ ਫ਼ੈਸਲਾ ਕੀਤਾ ਹੈ, ਜਦਕਿ ਸੂਤਰ ਦੱਸਦੇ ਹਨ ਕਿ ਸੂਬਾ ਸਰਕਾਰ ਇਸ ਮਾਮਲੇ ਨੂੰ ਠੀਕ ਉਂਜ ਹੀ ਜਵਾਬ ਨਾਲ ਖਤਮ ਕਰਨ ਜਾ ਰਹੀ ਹੈ, ਜਿਵੇਂ ਦਾ ਜਵਾਬ ਮੁੱਖ ਮੰਤਰੀ ਨੇ ਘਟਨਾ ਸਮੇਂ ਦਿੱਤਾ ਸੀ।


ਇਸ ਮਾਮਲੇ 'ਚ ਪੀੜ੍ਹਤ ਮਹਿਲਾ ਅਧਿਕਾਰੀ ਵੱਲੋਂ ਨਾ ਤਾਂ ਸਰਕਾਰ ਤੇ ਨਾ ਹੀ ਮਹਿਲਾ ਕਮਿਸ਼ਨ ਨੂੰ ਕੋਈ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੰਨੀ ਨੇ ਉਕਤ ਮਹਿਲਾ ਅਧਿਕਾਰੀ ਤੋਂ ਮੁਆਫੀ ਵੀ ਮੰਗੀ ਹੈ। ਹੁਣ ਅਹਿਮ ਮੁੱਦਾ ਪਰਗਟ ਸਿੰਘ ਨੂੰ ਧਮਕੀ ਦਾ ਹੈ, ਜਿਸ ਬਾਰੇ ਕੈਪਟਨ ਖੁਦ ਪਰਗਟ ਸਿੰਘ ਨਾਲ ਛੇਤੀ ਗੱਲਬਾਤ ਕਰ ਸਕਦੇ ਹਨ।

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget