ਕੈਪਟਨ ਅਮਰਿੰਦਰ ਨੇ ਬਲਕੌਰ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ, ਫੋਨ 'ਤੇ ਗੱਲ ਕਰ ਜਾਣਿਆ ਹਾਲ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫੋਨ 'ਤੇ ਗੱਲ ਕਰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦੇ ਪੀਜੀਆਈ ਵਿੱਚ ਦਾਖ਼ਿਲ ਹਨ।
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਫੋਨ 'ਤੇ ਗੱਲ ਕਰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦੇ ਪੀਜੀਆਈ ਵਿੱਚ ਦਾਖ਼ਿਲ ਹਨ।
ਕੈਪਟਨ ਅਮਰਿੰਦਰ ਨੇ ਫੇਸਬੁੱਕ ਪੋਸਟ ਰਾਹੀਂ ਕਿਹਾ, "ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਰਿਸਾਲਦਾਰ ਬਲਕੌਰ ਸਿੰਘ ਸਿੱਧੂ ਜੀ ਨਾਲ ਅੱਜ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ।"
ਉਨ੍ਹਾਂ ਅਗੇ ਕਿਹਾ, "ਇੰਨੀ ਛੋਟੀ ਉਮਰ ਵਿਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ।"
ਜ਼ਿਕਰਯੋਗ ਹੈ ਕਿ ਸਿੱਧੂ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ, ਕਿਉਂਕਿ ਉਹ 16 ਸਤੰਬਰ ਤੋਂ ਪੀ.ਜੀ.ਆਈ. ਵਿੱਚ ਦਾਖਿਲ ਹਨ। ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਨੇ ਵੀ ਪੀ.ਜੀ.ਆਈ. ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।ਸੁਰੱਖਿਆ ਲਈ ਵਾਰਡ ਵਿੱਚ ਪੀਸੀਆਰ ਜਿਪਸੀ ਸਮੇਤ ਪੁਲਿਸ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :