ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਅੰਮ੍ਰਿਤਸਰ ਦੇ ਸਾਂਸਦ ਕੈਪਟਨ ਅਮਰਿੰਦਰ ਸਿੰਘ ਨੇ ਅਟਾਰੀ ਹਲਕੇ ਵਿੱਚ ਮੁਹਾਵਾ ਨੇੜੇ ਹੋਏ ਸਕੂਲ ਵੈਨ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਵੱਲੋਂ ਇਨ੍ਹਾਂ ਬੱਚਿਆਂ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰਨ ਵਾਲੇ ਦੋ ਮਨਰੇਗਾ ਮਜ਼ਦੂਰਾਂ ਨੂੰ ਵੀ 50-50 ਹਾਜ਼ਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਅੱਜ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਮੁਹਾਵਾ ਪਹੁੰਚੇ ਸਨ। ਕੈਪਟਨ ਨੇ ਕਿਹਾ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਦੇ ਬਾਵਜੂਦ ਬੱਚਿਆਂ ਦੀਆਂ ਜਾਨਾਂ ਬਚਾਉਣ ਵਾਲੇ ਬਹਾਦਰ ਵਿਦਿਆਰਥੀ ਕਰਨਬੀਰ ਸਿੰਘ ਨੂੰ ਬਹਾਦਰੀ ਪੁਰਸਕਾਰ ਦੇਣ ਲਈ ਵੀ ਉਹ ਸਰਕਾਰ ਨੂੰ ਤਜਵੀਜ਼ ਭੇਜਣਗੇ। ਕੈਪਟਨ ਨੇ ਇਸ ਹਾਦਸੇ ਲਈ ਸਕੂਲ ਪ੍ਰਸ਼ਾਸਨ ਨੂੰ ਜਿੰਮੇਵਾਰ ਦੱਸਦਿਆਂ ਮੰਗ ਕੀਤੀ ਕਿ ਸਕੂਲ ਦੇ ਪ੍ਰਿੰਸੀਪਲ ਖਿਲਾਫ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।