ਚੰਡੀਗੜ੍ਹ: ਲੱਖ ਅਲੋਚਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਵੇਂ ਸਲਾਹਕਾਰਾਂ ਨੂੰ ਸਹੂਲਤਾਂ ਦੇਣ ਲਈ ਦ੍ਰਿੜ੍ਹ ਹਨ। ਉਨ੍ਹਾਂ ਸਲਾਹਕਾਰ ਬਣਾਏ ਵਿਧਾਇਕਾਂ ਨੂੰ ਸਕੱਤਰੇਤ ਵਿੱਚ ਦਫਤਰ ਹਨ।


 

ਦਰਅਸਲ ਰੁੱਸੇ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਵੀ ਨਿਵਾਜਿਆ ਗਿਆ ਹੈ।

ਛੇ ਵਿਧਾਇਕਾਂ ਦੀ ਨਿਯੁਕਤੀ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਵਿਰੋਧੀ ਕਾਂਗਰਸ 'ਤੇ ਉਂਗਲੀ ਚੁੱਕਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਰੱਖੀ ਗਈ ਹੈ।

ਇਸ ਦੇ ਨਾਲ ਹੀ ਵਕੀਲ ਜੌਨ ਭੱਟੀ ਨੇ ਮੁੱਖ ਮੰਤਰੀ ਵੱਲੋਂ ਕੀਤੀਆਂ ਨਿਯੁਕਤੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਦੀ ਸੁਣਵਾਈ ਹਾਲੇ ਬਾਕੀ ਹੈ। ਇੰਨੀ ਸਿਆਸੀ ਹਲਚਲ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਸਕੱਤਰੇਤ ਵਿੱਚ ਦਫ਼ਤਰ ਦੇ ਨਾਲ ਸਟਾਫ਼ ਵੀ ਦੇ ਦਿੱਤਾ ਗਿਆ ਹੈ।