ਪੜਚੋਲ ਕਰੋ
Advertisement
ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਕੈਪਟਨ ਨੇ ਬੁਲਾਈ ਸਰਬ ਪਾਰਟੀ ਮੀਟਿੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿੁਰ 3 ਵਜੇ ਵੀਡੀੳ ਕਾਨਫਰਸਿੰਗ ਜ਼ਰੀਏ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿੁਰ 3 ਵਜੇ ਵੀਡੀੳ ਕਾਨਫਰਸਿੰਗ ਜ਼ਰੀਏ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਮੀਟਿੰਗ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ, ਭਾਜਪਾ ਦੇ ਅਸ਼ਵਨੀ ਸ਼ਰਮਾ, ਕਾਂਗਰਸ ਤੋਂ ਸੁਨੀਲ ਜਾਖੜ, ਬਸਪਾ ਦੇ ਜਸਵੀਰ ਸਿੰਘ ਗੜ੍ਹੀ, 'ਆਪ' ਤੋਂ ਭਗਵੰਤ ਮਾਨ, ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ (ਐਮ), ਬੰਤ ਸਿੰਘ ਬਰਾੜ (ਸੀਪੀਆਈ), ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ, ਰਵੀ ਇੰਦਰ ਸਿੰਘ, ਸ਼੍ਰੋਮਣੀ ਅਕਾਲੀ (1920) ਦੇ ਲੀਡਰ ਸ਼ਾਮਲ ਹੋ ਸਕਦੇ ਹਨ।
ਇਸ ਮੀਟਿੰਗ ਦਾ ਮੁੱਖ ਅਜੰਡਾ ਕੋਰੋਨਾਵਾਇਰਸ 'ਤੇ ਰਹੇਗਾ ਅਤ ਨਾਲ ਹੀ ਸੂਬੇ ਅੰਦਰ ਸ਼ੁਰੂ ਹੋਣ ਵਾਲੀ 15 ਅਪ੍ਰੈਲ ਤੋਂ ਕਣਕ ਦੀ ਖਰੀਦ 'ਤੇ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਆਲ ਪਾਰਟੀ ਮੀਟਿੰਗ ਬਲਾਉਣ ਦੀ ਮੰਗ ਕੀਤੀ ਸੀ ਪਰ ਕੈਪਟਨ ਨੇ ਇਨਕਾਰ ਕਰ ਦਿੱਤਾ ਸੀ। ਉਂਝ ਕੈਪਟਨ ਨੇ ਪਿਛਲੇ ਦਿਨੀਂ ਸਿਆਸੀ ਪਾਰਟੀਆਂ ਨਾਲ ਕੋਰੋਨਾ ਬਾਰੇ ਗੱਲ਼ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਕਾਰੋਬਾਰ
Advertisement