ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਕੈਪਟਨ ਨੇ ਬੁਲਾਈ ਸਰਬ ਪਾਰਟੀ ਮੀਟਿੰਗ
ਏਬੀਪੀ ਸਾਂਝਾ | 13 Apr 2020 06:00 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿੁਰ 3 ਵਜੇ ਵੀਡੀੳ ਕਾਨਫਰਸਿੰਗ ਜ਼ਰੀਏ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿੁਰ 3 ਵਜੇ ਵੀਡੀੳ ਕਾਨਫਰਸਿੰਗ ਜ਼ਰੀਏ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਮੀਟਿੰਗ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ, ਭਾਜਪਾ ਦੇ ਅਸ਼ਵਨੀ ਸ਼ਰਮਾ, ਕਾਂਗਰਸ ਤੋਂ ਸੁਨੀਲ ਜਾਖੜ, ਬਸਪਾ ਦੇ ਜਸਵੀਰ ਸਿੰਘ ਗੜ੍ਹੀ, 'ਆਪ' ਤੋਂ ਭਗਵੰਤ ਮਾਨ, ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ (ਐਮ), ਬੰਤ ਸਿੰਘ ਬਰਾੜ (ਸੀਪੀਆਈ), ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ, ਰਵੀ ਇੰਦਰ ਸਿੰਘ, ਸ਼੍ਰੋਮਣੀ ਅਕਾਲੀ (1920) ਦੇ ਲੀਡਰ ਸ਼ਾਮਲ ਹੋ ਸਕਦੇ ਹਨ। ਇਸ ਮੀਟਿੰਗ ਦਾ ਮੁੱਖ ਅਜੰਡਾ ਕੋਰੋਨਾਵਾਇਰਸ 'ਤੇ ਰਹੇਗਾ ਅਤ ਨਾਲ ਹੀ ਸੂਬੇ ਅੰਦਰ ਸ਼ੁਰੂ ਹੋਣ ਵਾਲੀ 15 ਅਪ੍ਰੈਲ ਤੋਂ ਕਣਕ ਦੀ ਖਰੀਦ 'ਤੇ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਆਲ ਪਾਰਟੀ ਮੀਟਿੰਗ ਬਲਾਉਣ ਦੀ ਮੰਗ ਕੀਤੀ ਸੀ ਪਰ ਕੈਪਟਨ ਨੇ ਇਨਕਾਰ ਕਰ ਦਿੱਤਾ ਸੀ। ਉਂਝ ਕੈਪਟਨ ਨੇ ਪਿਛਲੇ ਦਿਨੀਂ ਸਿਆਸੀ ਪਾਰਟੀਆਂ ਨਾਲ ਕੋਰੋਨਾ ਬਾਰੇ ਗੱਲ਼ ਕੀਤੀ ਸੀ।