ਕੈਪਟਨ ਦਾ ਹਾਈਕਮਾਨ ਨੂੰ ਦੋ-ਟੁੱਕ ਜਵਾਬ! ਸਿੱਧੂ ਨੂੰ ਡਿਪਟੀ ਬਣਾਉਣ ਨਹੀਂ ਮਨਜ਼ੂਰ
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਅਮਰਿੰਦਰ ਨੇ ਸਿੱਧੂ ਵੱਲੋਂ ਮੀਡੀਆ ਵਿੱਚ ਦਿੱਤੇ ਗਏ ਬਿਆਨਾਂ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਹਾਲ ਦੀ ਘੜੀ ਸਿੱਧੂ ਕੋਈ ਪਾਸਾ ਸਿੱਧਾ ਪੈਂਦਾ ਨਜ਼ਰ ਨਹੀਂ ਆ ਰਿਹਾ।
ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਨਵਜੋਤ ਸਿੱਧੂ ਦੇ ਤਿੱਖੇ ਤੇਵਰਾਂ ਮਗਰੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਹਾਈਕਮਾਨ ਕੋਲ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿੱਧੂ ਨੂੰ ਡਿਪਟੀ ਸੀਐਮ ਬਣਾਉਣ ਲਈ ਤਿਆਰ ਨਹੀਂ। ਇਸ ਮਗਰੋਂ ਸਾਫ ਹੋ ਗਿਆ ਹੈ ਕਿ ਦੋਵੇਂ ਲੀਡਰਾਂ ਵਿਚਾਲੇ ਕੋਈ ਤਾਲਮੇਲ ਬਣਾਉਣਾ ਅਸੰਭਵ ਹੈ।
ਦਰਅਸਲ ਪੰਜਾਬ ਕਾਂਗਰਸ ਵਿਚਲੇ ਸੰਕਟ ਕਾਰਨ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਕਾਇਮ ਕੀਤੇ ਖੜਗੇ ਪੈਨਲ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਸ ਦੌਰਾਨ ਕੈਪਟਨ ਨੇ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ। ਉਨ੍ਹਾਂ ਨੇ ਹਾਈਕਮਾਨ ਨੂੰ ਕਿਹਾ ਹੈ ਕਿ ਉਹ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐਮ ਬਣਾਉਣ ਲਈ ਤਿਆਰ ਨਹੀਂ ਪਰ ਸਿੱਧੂ ਨੂੰ ਮੰਤਰੀ ਬਣਾਉਣ ’ਤੇ ਕੋਈ ਇਤਰਾਜ਼ ਨਹੀਂ।
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਅਮਰਿੰਦਰ ਨੇ ਸਿੱਧੂ ਵੱਲੋਂ ਮੀਡੀਆ ਵਿੱਚ ਦਿੱਤੇ ਗਏ ਬਿਆਨਾਂ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਹਾਲ ਦੀ ਘੜੀ ਸਿੱਧੂ ਕੋਈ ਪਾਸਾ ਸਿੱਧਾ ਪੈਂਦਾ ਨਜ਼ਰ ਨਹੀਂ ਆ ਰਿਹਾ। ਉਧਰ ਸਿੱਧੂ ਵੱਲੋਂ ਮੰਗਲਵਾਰ ਨੂੰ ਤਿੰਨ ਮੈਂਬਰੀ ਖੜਗੇ ਪੈਨਲ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੀ ਬੈਠਕ ’ਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ।
Delhi | Punjab CM Captain Amarinder Singh to meet three-member AICC panel today in Rajya Sabha, the meeting will be held in LoP Mallikarjun Kharge's office at Parliament
— ANI (@ANI) June 22, 2021
(file photo) pic.twitter.com/G6GF0719Xj
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪੰਜਾਬ ਦੇ ਪਾਰਟੀ ਨਾਲ ਜੁੜੇ ਮਸਲਿਆਂ ਬਾਰੇ ਅੱਜ ਦਿੱਲੀ ਵਿਖੇ ਮੀਟਿੰਗ ਕੀਤੀ ਗਈ। ਇਸੇ ਦੌਰਾਨ ਪਾਰਟੀ ਨੇਤਾ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਦੇ ਅੰਦਰੂਨੀ ਮਾਮਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸਪਸ਼ਟੀਕਰਨ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਆਉਂਦੇ ਸਮੇਂ ਦੌਰਾਨ ਸਭ ਕੁਝ ਠੀਕ ਹੋ ਜਾਵੇਗਾ।