ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਾ ਕੋਈ ਪ੍ਰਮਾਣ ਪੱਤਰ ਨਹੀਂ ਹੈ। ਇਹ ਗੱਲ ਉਨ੍ਹਾਂ ਖੁਦ ਕਬੂਲੀ ਹੈ। ਕੈਪਟਨ ਨੇ ਕਿਹਾ,‘ਮੇਰੇ ਕੋਲ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਕੈਪਟਨ ਨੇ ਇਹ ਖੁਲਾਸਾ ਉਦੋਂ ਕੀਤਾ ਜਦੋਂ ਉਹ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਦਾ ਵਿਰੋਧ ਕਰ ਰਹੇ ਸੀ।
ਉਨ੍ਹਾਂ ਨੇ ਮੋਦੀ ਸਰਕਾਰ ਦੇ ਇਨ੍ਹਾਂ ਨਿਯਮਾਂ ਨੂੰ ਹਾਸੋਹੀਣਾ ਤੇ ਗੈਰ-ਸੰਵਿਧਾਨਕ ਦੱਸਦਿਆਂ ਇਸ ਦੀ ਮੁਖਾਲਫ਼ਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ਪੰਜਾਬ ਦੇ ਬਹੁਤੇ ਲੋਕ ਪਾਕਿਸਤਾਨ ਤੋਂ ਆਏ ਹਨ ਤੇ ਕੀ ਕੇਂਦਰ ਜਨਮ ਸਰਟੀਫਿਕੇਟ ਲੈਣ ਲਈ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਉਮੀਦ ਰੱਖਦਾ ਹੈ।
ਉਨ੍ਹਾਂ ਕਿਹਾ,‘ਮੇਰੇ ਕੋਲ ਵੀ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਮਰਦਮਸ਼ੁਮਾਰੀ ਦੀ ਨਵੀਂ ਪ੍ਰਣਾਲੀ ਤਹਿਤ ਉਹ ਵੀ ‘ਸ਼ੱਕੀ ਪਾਤਰ’ ਬਣ ਜਾਣਗੇ। ਕੈਪਟਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਐਕਟਾਂ ਦਾ ਵਿਰੋਧ ਕੀਤਾ ਹੈ ਤੇ ਪੰਜਾਬ ਵਿੱਚ ਆਮ ਜਨਗਣਨਾ ਕੀਤੀ ਜਾਵੇਗੀ ਜੋ ਧਰਮ, ਜਾਤ ਤੇ ਨਸਲ ’ਤੇ ਅਧਾਰਿਤ ਨਹੀਂ ਹੋਵੇਗੀ।
ਕੈਪਟਨ ਅਮਰਿੰਦਰ ਦੇ ਜਨਮ ਦਾ ਨਹੀਂ ਕੋਈ ਪ੍ਰਮਾਣ !
ਏਬੀਪੀ ਸਾਂਝਾ
Updated at:
20 Mar 2020 01:26 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਾ ਕੋਈ ਪ੍ਰਮਾਣ ਪੱਤਰ ਨਹੀਂ ਹੈ। ਇਹ ਗੱਲ ਉਨ੍ਹਾਂ ਖੁਦ ਕਬੂਲੀ ਹੈ। ਕੈਪਟਨ ਨੇ ਕਿਹਾ,‘ਮੇਰੇ ਕੋਲ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਕੈਪਟਨ ਨੇ ਇਹ ਖੁਲਾਸਾ ਉਦੋਂ ਕੀਤਾ ਜਦੋਂ ਉਹ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਦਾ ਵਿਰੋਧ ਕਰ ਰਹੇ ਸੀ।
- - - - - - - - - Advertisement - - - - - - - - -