ਕੈਪਟਨ ਨੇ ਕੀਤੀ ਲੰਦਨ ਦੇ ਮੇਅਰ ਦੀ ਤਾਰੀਫ
ਏਬੀਪੀ ਸਾਂਝਾ | 06 Dec 2017 04:12 PM (IST)

ਪੁਰਾਣੀ ਤਸਵੀਰ
ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਦਨ ਦੇ ਮੇਅਰ ਸਾਦਿਕ ਖ਼ਾਨ ਦੇ ਉਸ ਬਿਆਨ ਦੀ ਤਰੀਫ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬ੍ਰਿਟਿਸ਼ ਸਰਕਾਰ ਨੂੰ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਦਿਕ ਖ਼ਾਨ ਲੰਦਨ ਦੇ ਮੇਅਰ ਹਨ ਤੇ ਬ੍ਰਿਟਿਸ਼ ਸਰਕਾਰ ਦਾ ਹਿੱਸਾ ਹਨ। ਇਸ ਲਈ ਉਨ੍ਹਾਂ ਵੱਲੋਂ ਅਜਿਹਾ ਬਿਆਨ ਦੇਣਾ ਤੇ ਅਜਿਹੀ ਮੰਗ ਕਰਨ ਸੱਚਮੁੱਚ ਕਾਬਿਲ-ਏ ਤਾਰੀਫ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਉੱਥੇ ਵਿਜ਼ਟਰ ਬੁੱਕ ਵਿੱਚ ਲਿਖਿਆ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਟਿਸ਼ ਸਰਕਾਰ 1919 ਵਿੱਚ ਹੋਈ ਇਸ ਭੁੱਲ ਲਈ ਮੁਆਫੀ ਮੰਗੇ। ਕੈਪਟਨ ਕਾਂਗਰਸੀ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬਲੀਦਾਨ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।