ਪੜਚੋਲ ਕਰੋ

ਮੋਦੀ ਦੇ ਝਟਕੇ ਮਗਰੋਂ ਹੁਣ ਕੈਪਟਨ ਸਿਖਾਉਣਗੇ ਸੁਖਬੀਰ ਬਾਦਲ ਨੂੰ ਸਿਆਸਤ! ਸੂਝਬੂਝ ਵਧਾਉਣ ਲਈ ਭੇਜੀ ਕਿਤਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਆਸੀ ਸੂਝਬੂਝ ਨਹੀਂ ਹੈ। ਇਸ ਲਈ ਉਨ੍ਹਾਂ ਨੇ ਬੀਜੇਪੀ ਦੀ ਵਿਚਾਰਧਾਰਾ ਨੂੰ ਸਮਝਣ ਲਈ ਐਡੌਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਕਿਤਾਬ ਭੇਜੀ ਹੈ। ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਇਸ ਕਿਤਾਬ ਨੂੰ ਪੜ੍ਹ ਕੇ ਕੀ ਜਵਾਬ ਦਿੰਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਆਸੀ ਸੂਝਬੂਝ ਨਹੀਂ ਹੈ। ਇਸ ਲਈ ਉਨ੍ਹਾਂ ਨੇ ਬੀਜੇਪੀ ਦੀ ਵਿਚਾਰਧਾਰਾ ਨੂੰ ਸਮਝਣ ਲਈ ਐਡੌਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਕਿਤਾਬ ਭੇਜੀ ਹੈ। ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਇਸ ਕਿਤਾਬ ਨੂੰ ਪੜ੍ਹ ਕੇ ਕੀ ਜਵਾਬ ਦਿੰਦੇ ਹਨ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਏਏ ’ਤੇ ਲਏ ਸਟੈਂਡ ਦੀ ਆਲੋਚਨਾ ਕੀਤੀ ਸੀ। ਇਸ ਅਲੋਚਨਾ ਨੂੰ ਸੁਖਬੀਰ ਬਾਦਲ ਵੱਲੋਂ ‘ਸਿੱਖ ਵਿਰੋਧੀ’ ਕਰਾਰ ਦਿੱਤਾ ਗਿਆ ਸੀ। ਇਸ ਦੇ ਜਵਾਬ ਵਿੱਚ ਕੈਪਟਨ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਇਤਿਹਾਸ ਬਾਰੇ ਸਮਝ ਬਣਾਉਣ ਲਈ ਐਡੌਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਦੀ ਕਾਪੀ ਭੇਜੀ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਇਹ ਕਿਤਾਬ ਪੜ੍ਹਨ ਦੀ ਨਸੀਹਤ ਦਿੱਤੀ ਹੈ ਤਾਂ ਕਿ ਉਸ ਨੂੰ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਹਨ, ਵੱਲੋਂ ਪਾਸ ਕੀਤੇ ਗੈਰ-ਸੰਵਿਧਾਨਕ ਕਾਨੂੰਨ ਦੇ ਖ਼ਤਰਨਾਕ ਸਿੱਟਿਆਂ ਬਾਰੇ ਸਮਝ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਹਿਟਲਰ ਦੇ ਏਜੰਡੇ ਨੂੰ ਲਾਗੂ ਕਰਨ ਲਈ ਕੇਂਦਰ ਦੀਆਂ ਤਾਜ਼ਾ ਕੋਸ਼ਿਸ਼ਾਂ ਦੇ ਸੰਦਰਭ ਵਿੱਚ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿ ਅਕਾਲੀ ਆਗੂ ਸੀਏਏ ਬਾਰੇ ਆਪਣਾ ਬੇਤੁਕਾ ਪ੍ਰਤੀਕਰਮ ਦੇਣ ਤੋਂ ਪਹਿਲਾਂ ਜਰਮਨੀ ਦੇ ਸਾਬਕਾ ਚਾਂਸਲਰ ਦੀ ਸਵੈ-ਜੀਵਨੀ ਪੜ੍ਹਨ। ਮੁੱਖ ਮੰਤਰੀ ਨੇ ਸੁਖਬੀਰ ਨੂੰ ਆਖਿਆ ਕਿ ਉਹ ਇਹ ਕਿਤਾਬ ਪੜ੍ਹਨ ਤੇ ਉਸ ਤੋਂ ਬਾਅਦ ਫੈਸਲਾ ਕਰਨ ਕਿ ‘ਮੁਲਕ ਪਹਿਲਾਂ ਹੈ ਜਾਂ ਸਿਆਸੀ ਸਰੋਕਾਰ।’ ਸੁਖਬੀਰ ਬਾਦਲ ਨੂੰ ਕਿਤਾਬ ਨਾਲ ਭੇਜੀ ਚਿੱਠੀ ਵਿੱਚ ਕੈਪਟਨ ਨੇ ਕਿਹਾ,‘‘ਸੰਸਦ ਦੇ ਦੋਵਾਂ ਸਦਨਾਂ ਤੇ ਵਿਧਾਨ ਸਭਾ ਵਿੱਚ ਇਸ ਬਿੱਲ ਦੇ ਹੱਕ ਵਿੱਚ ਭੁਗਤਣਾ ਤੇ ਬਾਕੀ ਪਲੇਟਫਾਰਮਾਂ ’ਤੇ ਇਸ ਦੀ ਮੁਖਾਲਫ਼ਤ ਕਰਨੀ ਇਕ ਸਿਆਸੀ ਲੀਡਰ ਦੇ ਅਣਜਾਣਪੁਣੇ ਨੂੰ ਦਰਸਾਉਂਦਾ ਹੈ।’’ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਲਿਖੇ ਪੱਤਰ ਵਿੱਚ ਕਿਹਾ,‘‘ਕਿਤਾਬ ਪੜ੍ਹੋ ਜਿਵੇਂ ਕਿ ਹਰ ਕੋਈ ਇਤਿਹਾਸ ਤੋਂ ਸਿੱਖਦਾ ਹੈ। ਮੇਰੀ ਕੁਰਸੀ ਤਾਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਅਜਿਹਾ ਜਾਪਦਾ ਹੈ ਕਿ ਸੁਖਬੀਰ ਬਾਦਲ ਨੂੰ ਆਪਣੀ ਪਤਨੀ ਦੀ ਕੇਂਦਰੀ ਮੰਡਲ ਮੰਡਲ ਵਿੱਚ ਮਿਲੀ ਕੁਰਸੀ ਦਾ ਫਿਕਰ ਸਤਾ ਰਿਹਾ ਹੈ।’’ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਹਮੇਸ਼ਾਂ ਹੀ ਸਿੱਖਾਂ ਦੇ ਹਿੱਤਾਂ ਤੇ ਅਧਿਕਾਰਾਂ ਲਈ ਨਿੱਜੀ ਤੌਰ ’ਤੇ ਖੜ੍ਹਾ ਹਾਂ ਅਤੇ ਕਿਸੇ ਵੀ ਮੌਕੇ ’ਤੇ ਉਨ੍ਹਾਂ ਨੇ ਸਿੱਖਾਂ ਨੂੰ ਇਸ ਕਾਨੂੰਨ ਦੇ ਦਾਇਰੇ ਤੋਂ ਬਾਹਰ ਰੱਖਣ ਦੀ ਗੱਲ ਨਹੀਂ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਲੋਕਾਂ ਨੂੰ ਗੁਮਰਾਹ ਕਰਨ ਲਈ ਅਜਿਹੇ ਮਨਘੜਤ ਝੂਠ ਬੋਲਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ,‘‘ਪਹਿਲਾਂ ਤਾਂ ਅਕਾਲੀਆਂ ਨੇ ਸੰਸਦ ਵਿੱਚ ਖੁੱਲ੍ਹੇ ਦਿਲ ਨਾਲ ਸੀਏਏ ਦੇ ਹੱਕ ਵਿੱਚ ਮੇਜ਼ ਥਪਥਪਾਏ, ਬਾਅਦ ਵਿੱਚ ਕੁਝ ਅਕਾਲੀ ਲੀਡਰ ਕਹਿਣ ਲੱਗੇ ਕਿ ਉਹ ਮੁਸਲਮਾਨਾਂ ਨੂੰ ਸੀਏਏ ਵਿੱਚ ਸ਼ਾਮਲ ਕਰਨਾ ਚਾਹੁੰਦੇ ਹਨ ਜਦਕਿ ਇਨ੍ਹਾਂ ਨੇ ਸੰਸਦ ਵਿੱਚ ਇਹ ਕਿਉਂ ਨਹੀਂ ਆਖਿਆ।’’ ਇਸ ਤੋਂ ਬਾਅਦ ਇਨ੍ਹਾਂ ਦੇ ਲੀਡਰਾਂ ਨੇ ਕਿਹਾ ਕਿ ਉਹ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਨਹੀਂ ਲੜਨਗੇ, ਕਿਉਂਕਿ ਉਹ ਸੀਏਏ ਬਾਰੇ ਆਪਣੇ ਸਟੈਂਡ ’ਤੇ ਮੁੜ ਗੌਰ ਕਰਨ ਲਈ ਤਿਆਰ ਨਹੀਂ ਹਨ ਜਦਕਿ ਕਿਸੇ ਨੂੰ ਇਹ ਨਹੀਂ ਪਤਾ ਕਿ ਅਕਾਲੀਆਂ ਦਾ ਅਸਲ ਵਿੱਚ ਸੀਏਏ ’ਤੇ ਸਟੈਂਡ ਕੀ ਹੈ।’’ ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਵਿਵਾਦਤ ਮੁੱਦੇ ’ਤੇ ਸਪੱਸ਼ਟ ਸਟੈਂਡ ਲੈਣ ਲਈ ਆਖਿਆ।

ਟਾਪ ਹੈਡਲਾਈਨ

 Parvinder Singh Jhotta ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਪਰਿਵਾਰ ਦੀ ਮੀਟਿੰਗ ਰਹੀ ਬੇਸਿੱਟਾ ,ਜਾਣੋ ਪੂਰਾ ਮਾਮਲਾ   
Parvinder Singh Jhotta ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਪਰਿਵਾਰ ਦੀ ਮੀਟਿੰਗ ਰਹੀ ਬੇਸਿੱਟਾ ,ਜਾਣੋ ਪੂਰਾ ਮਾਮਲਾ   
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget