ਅੰਮ੍ਰਿਤਸਰ: ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵੀ ਅੱਜ ਨਾਮਜ਼ਦਗੀ ਭਰ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਜਾਣਾ ਸੀ ਪਰ ਉਨ੍ਹਾਂ ਨੂੰ ਸਮੇਂ ਸਿਰ ਚੌਪਰ ਨਾ ਮਿਲਣ ਕਰਕੇ ਉਹ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਸਿੱਖਿਆ ਮੰਤਰੀ ਤੇ ਅੰਮ੍ਰਿਤਸਰ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਦੀ ਗ਼ੈਰ-ਮੌਜੂਦਗੀ ਵਿੱਚ ਕਾਂਗਰਸ ਦੇ ਸਾਰੇ ਵਿਧਾਇਕ ਤੇ ਲੀਡਰ ਗੁਰਜੀਤ ਔਜਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ।
ਇਸ ਮੌਕੇ ਸੋਨੀ ਨੇ ਦਾਅਵਾ ਕੀਤਾ ਕਿ ਅੱਜ ਦੇ ਰੋਡ ਸ਼ੋਅ ਵਿੱਚ ਹੋਏ ਇਕੱਠ ਤੋਂ ਕਾਂਗਰਸੀਆਂ ਦੇ ਬੁਲੰਦ ਹੌਸਲਿਆਂ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਗੁਰਜੀਤ ਸਿੰਘ ਔਜਲਾ ਨੂੰ ਇੱਕ ਚੰਗਾ ਵਰਕਰ ਦੱਸਿਆ। ਉਨ੍ਹਾਂ ਕਿਹਾ ਕਿ ਉਹ ਸਾਡੇ ਬੱਚਿਆਂ ਵਾਂਗ ਹਨ ਤੇ ਸਾਰੇ ਉਨ੍ਹਾਂ ਦੇ ਨਾਲ ਹਨ।
ਇਸ ਦੇ ਨਾਲ ਹੀ ਗੁਰਜੀਤ ਸਿੰਘ ਔਜਲਾ ਨਾਲ ਨਾਰਾਜ਼ ਚੱਲ ਰਹੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਵੀ ਅੱਜ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਕਿਸੇ ਕਿਸਮ ਦੀ ਕੋਈ ਨਾਰਾਜ਼ਗੀ ਨਹੀਂ ਹੈ। ਸਾਰੇ ਹੀ ਕਾਂਗਰਸੀ ਔਜਲਾ ਦੇ ਨਾਲ ਹਨ। ਇਹ ਸੀਟ ਪਹਿਲਾਂ ਨਾਲੋਂ ਵੱਡੇ ਫ਼ਰਕ ਨਾਲ ਜਿੱਤੇਗੀ।
ਜਹਾਜ਼ ਨਾ ਮਿਲਣ 'ਤੇ ਕੈਪਟਨ ਨਹੀਂ ਪਹੁੰਚੇ ਅੰਮ੍ਰਿਤਸਰ, ਔਜਲਾ ਨੇ ਇਕੱਲਿਆਂ ਹੀ ਭਰਿਆ ਪਰਚਾ
ਏਬੀਪੀ ਸਾਂਝਾ
Updated at:
23 Apr 2019 05:23 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਜਾਣਾ ਸੀ ਪਰ ਉਨ੍ਹਾਂ ਨੂੰ ਸਮੇਂ ਸਿਰ ਚੌਪਰ ਨਾ ਮਿਲਣ ਕਰਕੇ ਉਹ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਸਿੱਖਿਆ ਮੰਤਰੀ ਤੇ ਅੰਮ੍ਰਿਤਸਰ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਦੀ ਗ਼ੈਰ-ਮੌਜੂਦਗੀ ਵਿੱਚ ਕਾਂਗਰਸ ਦੇ ਸਾਰੇ ਵਿਧਾਇਕ ਤੇ ਲੀਡਰ ਗੁਰਜੀਤ ਔਜਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ।
- - - - - - - - - Advertisement - - - - - - - - -