ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰਾ ਵਿੱਚ ਹੀ ਛੱਡ ਕੇ ਅੱਜ ਦਿੱਲੀ ਵਾਪਸ ਆ ਰਹੇ ਹਨ। ਜਾਣਕਾਰੀ ਮੁਤਾਬਕ ਸੰਵਿਧਾਨਿਕ ਦਿਨ ਨੂੰ ਮੁੱਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਹਿੱਸਾ ਲੈਣਗੇ।
ਪੰਜਾਬ ਵਿਧਾਨ ਸਭਾ ਦੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਿਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।