ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਵੀਰਵਾਰ ਤਕ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 2,376 ਹੈ ਜਿਨ੍ਹਾਂ 'ਚੋਂ ਪੰਜਾਬ 'ਚ ਇਸ ਵੇਲੇ ਕੁੱਲ ਐਕਟਿਵ ਕੇਸ 300 ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਸਵਾਧਾਨੀ ਵਰਤਣ ਲਈ ਕਿਹਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਵੀਰਵਾਰ ਤਕ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ 2,376 ਹੈ ਜਿਨ੍ਹਾਂ 'ਚੋਂ ਪੰਜਾਬ 'ਚ ਇਸ ਵੇਲੇ ਕੁੱਲ ਐਕਟਿਵ ਕੇਸ 300 ਹਨ।
As of 3rd June, Punjab has a total of 300 active cases out of 2,376 patients that have tested positive so far. Yesterday, 34 patients tested positive & 12 patients recovered of #Covid19. Our fight is far from over & I want you all to join #MissionFateh by taking full precautions. pic.twitter.com/w61tXK6U6B
— Capt.Amarinder Singh (@capt_amarinder) June 4, 2020
ਕੈਪਟਨ ਨੇ ਕਿਹਾ ਕਿ ਸਾਡੀ ਲੜ੍ਹਾਈ ਬਹੁਤ ਲੰਬੀ ਹੈ ਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਹੀ ਹਰ ਤਰ੍ਹਾਂ ਦੀ ਸਾਵਧਾਨੀ ਵਰਤ ਕੇ ਮਿਸ਼ਨ ਫਤਹਿ 'ਚ ਸ਼ਾਮਲ ਹੋਵੇ। ਕੋਰੋਨਾ ਵਾਇਰਸ ਖਿਲਾਫ਼ ਵਿੱਡੀ ਜੰਗ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ 'ਮਿਸ਼ਨ ਫਤਹਿ' ਗੀਤ ਲਾਂਚ ਕੀਤਾ ਜਿਸ 'ਚ ਅਮਿਤਾਬ ਬਚਨ, ਕਰੀਨ ਕਪੂਰ, ਗੁਰਦਾਸ ਮਾਨ, ਹਰਭਜਨ ਮਾਨ ਜਿਹੇ ਦਿੱਗਜਾਂ ਸਮੇਤ ਪੰਜਾਬੀ ਸਿਨੇਮਾ ਤੇ ਖੇਡ ਜਗਤ ਦੇ ਕਈ ਸਿਤਾਰੇ ਸ਼ਾਮਲ ਹਨ।
Battle against #Covid19 is a long-drawn one which can be won only if all of us come together. We need to inculcate the habit of wearing masks, maintain social distancing & frequently washing hands. Sharing this song on #MissionFateh & request all to share for spreading awareness. pic.twitter.com/VHaaxaQqGs
— Capt.Amarinder Singh (@capt_amarinder) June 2, 2020
ਕੈਪਟਨ ਨੇ ਸੂਬਾ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਦੇ ਪਸਾਰ ਨੂੰ ਵੱਡੇ ਪੱਧਰ 'ਤੇ ਰੋਕਣ 'ਚ ਕਾਮਯਾਬ ਹੋਏ ਹਾਂ। ਮਿਸ਼ਨ ਫਤਹਿ ਗੀਤ ਜ਼ਰੀਏ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਸੋਸ਼ਲ ਡਿਸਟੈਂਸਿੰਗ ਬਰਕਰਾਰ ਰੱਖਣ, ਘਰੋਂ ਬਾਹਰ ਜਾਣ ਵੇਲੇ ਮਾਸਕ ਪਾਉਣ ਤੇ ਹੱਥ ਧੋਣ ਲਈ ਪ੍ਰਏਰਿਤ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਮਹਾਮਾਰੀ 'ਤੇ ਫਤਹਿ ਪਾਈ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ, ਨਵਜੋਤ ਸਿੱਧੂ ਬਦਲਣਗੇ ਸਿਆਸੀ ਸਮੀਕਰਨਾਂ ?ਇਹ ਵੀ ਪੜ੍ਹੋ: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ