ਪੜਚੋਲ ਕਰੋ
Advertisement
ਕੈਪਟਨ ਨੇ ਲੰਬੀ ਤੋਂ ਵਜਾਇਆ ਲੋਕ ਸਭਾ ਚੋਣਾਂ ਦਾ ਬਿਗੁਲ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੰਬੀ ਵਿੱਚ ਕਾਂਗਰਸ ਰੈਲੀ ਤੋਂ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਂਦਿਆਂ ਪੰਜਾਬ ਵਾਸੀਆਂ ਨੂੰ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਤੋਂ ਕਾਂਗਰਸ ਨੂੰ ਜਿਤਾਉਣ ਤੇ ਕੌਮੀ ਸਿਆਸਤ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੱਦਾ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਮਹੂਰੀਅਤ ਪੱਖੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਸੀਐਮ ਕੈਪਟਨ ਕਿਹਾ ਕਿ ਪੰਜਾਬ ਕਾਂਗਰਸ ਨੇ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਸੂਬੇ ਵਿੱਚ ਨਾ ਤਾਂ ਉਹ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਚਾਹੁੰਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਇਸ ਦੀ ਲੋੜ ਹੈ। ਉਨ੍ਹਾਂ ਲੋਕ ਸਭਾ ਚੋਣਾਂ ਲਈ ਮਿਸ਼ਨ-13 ਦਾ ਆਗਾਜ਼ ਕਰਦਿਆਂ ਦਾਅਵਾ ਕੀਤਾ ਕਿ ਬਠਿੰਡਾ ਤੇ ਲੰਬੀ ਹਲਕਿਆਂ ਸਮੇਤ ਸੂਬੇ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ’ਤੇ ਪਾਰਟੀ ਜਿੱਤ ਹਾਸਲ ਕਰੇਗੀ। ਉਨ੍ਹਾਂ ਸੰਸਦੀ ਚੋਣਾਂ ਦੀ ਮੁਹਿੰਮ ਵਿੱਢਣ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ।
ਬਾਦਲਾਂ ਦੇ ਹਲਕੇ ਵਿੱਚ ਉਨ੍ਹਾਂ ’ਤੇ ਤਿੱਖਾ ਹਮਲਾ ਕਰਦਿਆਂ ਕੈਪਟਨ ਨੇ ਬੇਅਦਬੀ ਮਾਮਲੇ ਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਬਾਦਲਾਂ ’ਤੇ ਕੋਰਾ ਝੂਠ ਬੋਲਣ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਨਸ਼ਿਆਂ ਤੇ ਖੇਤੀ ਕਰਜ਼ਿਆਂ ਦੇ ਮਾਮਲਿਆਂ ’ਤੇ ਕੁਝ ਨਹੀਂ ਕੀਤਾ ਜਿਸ ਨਾਲ ਨੌਜਵਾਨਾਂ ਤੇ ਕਿਸਾਨਾਂ ਦਾ ਜੀਵਨ ਤਬਾਹ ਹੋ ਗਿਆ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਬਾਦਲ ਪਿਓ-ਪੁੱਤਰ ਨੂੰ ਨਸ਼ਿਆਂ ਨਾਲ ਬਰਬਾਦ ਹੋ ਰਹੀ ਨੌਜਵਾਨ ਪੀੜ੍ਹੀ ਬਾਰੇ ਵੀ ਕੁਝ ਨਹੀਂ ਪਤਾ। ਸਰਹੱਦ ਪਾਰੋਂ ਪਾਕਿਸਤਾਨ ਤੋਂ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਨਸ਼ਿਆਂ ਨਾਲ ਹੋਈਆਂ ਮੌਤਾਂ ਤੇ ਕਿਸਾਨਾਂ ਦੇ ਕਰਜ਼ੇ ਦਾ ਬੋਝ ਨਾ ਘਟਾਉਣ ਵਿੱਚ ਨਾਕਾਮ ਰਹਿਣ ਲਈ ਸਿੱਧੇ ਤੌਰ ’ਤੇ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਕੈਪਟਨ ਸਰਕਾਰ ਵਿੱਤੀ ਸੰਕਟ ਦੇ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ ਕਰੇਗੀ। ਇਸਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਬੇਅਦਬੀ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿੱਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲੇਗੀ ਤੇ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਰੈਲੀ ’ਚ ਪੁੱਜੇ ਲੋਕਾਂ ਦੇ ਜੋਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਤਰਲੇ ਕੱਢਦੇ ਰਹੇ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਪਟਿਆਲਾ ਰੈਲੀ 30 ਹਜ਼ਾਰ ਲੋਕਾਂ ਦਾ ਇਕੱਠ ਨਾ ਜੁਟਾ ਸਕੀ। ਅੱਡੀ-ਚੋਟੀ ਦਾ ਜ਼ੋਰ ਲਾਉਣ ਦੇ ਬਾਵਜੂਦ ਬਾਦਲ ਪੂਰੀ ਤਰਾਂ ਲੋਕਾਂ ਦੇ ਮਨਾਂ ਤੋਂ ਲਹਿ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement