ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਲਾਗਤਾਰ ਵਧ ਰਹੇ ਮਾਮਲਿਆਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਸ਼ਾਮ ਚਾਰ ਵਜੇ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਕਿ ਇਸ ਦੌਰਾਨ ਕੈਪਟਨ ਸੂਬੇ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ 'ਤੇ ਹਾਲਾਤ ਦੇ ਮੱਦੇਨਜ਼ਰ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਹਾਲਾਂਕਿ ਪਹਿਲਾਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਪੰਜਾਬ 'ਚ ਸਥਿਤੀ ਕਾਬੂ 'ਚ ਲੱਗ ਰਹੀ ਸੀ ਪਰ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਲਗਾਤਾਰ ਪੌਜ਼ੇਟਿਵ ਆਉਣ ਮਗਰੋਂ ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਕਾਰਨ ਸੂਬੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਇਸ ਹਾਲਤ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਕਾਫੀ ਖ਼ਾਸ ਮਾਇਨੇ ਰੱਖਦਾ ਹੈ।